ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
Tuesday, Jan 07, 2025 - 10:49 AM (IST)
ਤਰਨਤਾਰਨ (ਰਮਨ)- ਤਰਨਤਾਰਨ 'ਚ ਪੁਲਸ ਅਤੇ ਗੈਂਗਸਟਰ ਦੇ 2 ਗੁਰਗਿਆਂ ਵਿਚਕਾਰ ਦੇਰ ਰਾਤ ਮੁੱਠਭੇੜ ਹੋਈ । ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਥਾਣਾ ਵਲਟੋਹਾ ਦੀ ਪੁਲਸ ਪਾਰਟੀ ਪੈਟਰੋਲਿੰਗ ਦੌਰਾਨ ਪਿੰਡ ਆਸਲ ਡਰੇਨ ਵਿਖੇ ਮੌਜੂਦ ਸੀ। ਇਸ ਦੌਰਾਨ ਐਕਟੀਵਾ ਸਵਾਰ ਦੋ ਵਿਅਕਤੀਆਂ ਨੂੰ ਪੁਲਸ ਪਾਰਟੀ ਵੱਲੋਂ ਦੇਰ ਰਾਤ ਲਗਾਏ ਨਾਕੇ 'ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਦੌਰਾਨ ਦੋਵਾਂ ਨਾਕਾ ਤੋੜਦੇ ਹੋਏ ਫਰਾਰ ਹੋ ਗਏ ।
ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ, ਹੋਟਲ ਆਉਣ ਤੋਂ ਇਨਕਾਰ ਕੀਤਾ ਤਾਂ ਵੀਡੀਓ...
ਇਸ ਦੌਰਾਨ ਪੁਲਸ ਪਾਰਟੀ ਵੱਲੋਂ ਐਕਟੀਵਾ ਸਵਾਰਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਨੂੰ ਜਦੋਂ ਘੇਰ ਲਿਆ ਤਾਂ ਮੁਲਜ਼ਮਾਂ ਵੱਲੋਂ ਪੁਲਸ ਪਾਰਟੀ 'ਤੇ ਫਾਇਰਿੰਗ ਕੀਤੀ ਗਈ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਰਾਵਾਈ ਕਰਦਿਆਂ ਫਾਇਰਿੰਗ ਕੀਤੀ, ਜਿਸ ਕਾਰਨ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਏ ਅਤੇ ਪੁਲਸ ਨੇ ਮੌਕੇ 'ਤੇ ਗ੍ਰਿਫਤਾਰ ਕਰ ਲਿਆ। ਫਿਲਹਾਲ ਦੋਵਾਂ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁੱਛਗਿੱਛ 'ਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਗੁਰਗੇ ਹਨ। ਜਿਨ੍ਹਾਂ ਦੀ ਪਹਿਚਾਨ ਕਰਮਜੀਤ ਸਿੰਘ ਕਰਨ ਪਿੰਡ ਤੂਤ ਅਤੇ ਗੁਰਲਾਲ ਜੀਤ ਸਿੰਘ ਵਾਸੀ ਭੰਗਾਲਾ ਵਜੋਂ ਹੋਈ ਹੈ। ਮੁਲਜ਼ਮਾਂ ਪਾਸੋਂ ਇੱਕ ਦੇਸੀ ਪਿਸਤੌਲ, ਐਕਟੀਵਾ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਪਰ ਕੋਈ ਵੀ ਅਧਿਕਾਰੀ ਇਸ ਸਬੰਧੀ ਬੋਲਣ ਲਈ ਤਿਆਰ ਨਹੀਂ ਹੈ। ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪੁਲਸ ਦੇ ਉੱਚ ਅਧਿਕਾਰੀ ਦੁਪਹਿਰ ਸਮੇਂ ਪ੍ਰੈੱਸ ਕਾਨਫਰੰਸ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8