ਪੰਜਾਬ 'ਚ ਇੱਕੋ ਦਿਨ ਦੂਜਾ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬ ਗਏ ਲੋਕ
Sunday, Mar 02, 2025 - 05:16 PM (IST)

ਫਿਰੋਜ਼ਪੁਰ : ਪੰਜਾਬ 'ਚ ਐਤਵਾਰ ਨੂੰ ਇੱਕ ਦਿਨ 'ਚ 2 ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਫਿਰੋਜ਼ਪੁਰ ਕੈਂਟ ਦੀ ਦਾਣਾ ਮੰਡੀ 'ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਫਾਇਰਿੰਗ 'ਚ ਇਕ ਗੈਂਗਸਟਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸੀ. ਆਈ. ਏ. ਸਟਾਫ਼ ਦੀ ਟੀਮ ਨਸ਼ਾ ਤਸਕਰ ਦਾ ਪਿੱਛਾ ਕਰ ਰਹੀ ਸੀ। ਪੁਲਸ ਨੇ ਦਾਣਾ ਮੰਡੀ 'ਚ ਨਸ਼ਾ ਤਸਕਰ ਨੂੰ ਘੇਰ ਲਿਆ, ਜਿਸ ਤੋਂ ਬਾਅਦ ਮੁਲਜ਼ਮ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਨੇ ਵੀ ਜਵਾਬੀ ਕਾਰਵਾਈ 'ਚ ਗੋਲੀਆਂ ਚਲਾਈਆਂ। ਇਕ ਗੋਲੀ ਨਸ਼ਾ ਤਸਕਰ ਬਲਜਿੰਦਰ ਦੀ ਲੱਤ 'ਚ ਵੱਜੀ ਅਤੇ ਉਹ ਜ਼ਖਮੀ ਹੋ ਗਿਆ। ਪੁਲਸ ਸੂਤਰਾਂ ਮੁਤਾਬਕ ਮੌਕੇ ਤੋਂ 114 ਗ੍ਰਾਮ ਹੈਰੋਇਨ ਅਤੇ ਕੁੱਝ ਹਥਿਆਰ ਬਰਮਾਦ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੂਫ਼ਾਨ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਵੱਡੀ ਚਿਤਾਵਨੀ
ਜਲੰਧਰ 'ਚ ਹੋਇਆ ਐਨਕਾਊਂਟਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਸੁੱਚੀ ਪਿੰਡ ਦੇ ਕੋਲ ਸੋਨੂੰ ਖੱਤਰੀ ਗੈਂਗ ਦੇ ਦੋ ਗੈਂਗਸਟਰਰਾਂ ਅਤੇ ਪੁਲਸ ਕਮਿਸ਼ਨਰੇਟ ਵਿਚਾਲੇ ਫਾਇਰਿੰਗ ਹੋ ਗਈ। ਪੁਲਸ ਨੇ ਦੋ ਗੈਂਗਸਟਰਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਹਾਲਾਂਕਿ ਦੋਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਜੀਫ਼ਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਖ਼ਤਮ ਕੀਤੀ ਇਹ ਸ਼ਰਤ
ਪੁਲਸ ਕਮਿਸ਼ਨਰ ਧਨਪ੍ਰੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਸੁੱਚੀ ਪਿੰਡ ਸ਼ਮਸ਼ਾਨਘਾਟ ਦੇ ਕੋਲ ਗੈਂਗਸਟਰ ਲੁਕੇ ਹੋਏ ਹਨ। ਪੁਲਸ ਪਾਰਟੀ ਨੇ ਰੇਡ ਕਰਕੇ ਉਨ੍ਹਾਂ ਨੂੰ ਫੜ੍ਹਨਾ ਚਾਹਿਆ ਤਾਂ ਦੋਸ਼ੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਵੀ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8