ਪੰਜਾਬ ''ਚ ਤੜਕਸਾਰ ਹੋ ਗਿਆ ਐਨਕਾਊਂਟਰ, ਗੋਲੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ

Sunday, Mar 09, 2025 - 10:10 AM (IST)

ਪੰਜਾਬ ''ਚ ਤੜਕਸਾਰ ਹੋ ਗਿਆ ਐਨਕਾਊਂਟਰ, ਗੋਲੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ

ਲੁਧਿਆਣਾ (ਵੈੱਬ ਡੈਸਕ, ਮਹਿੰਦਰੂ, ਰਿਸ਼ੀ) : ਲੁਧਿਆਣਾ ਜ਼ਿਲ੍ਹੇ 'ਚ ਅੱਜ ਤੜਕੇ ਸਵੇਰੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੁੱਗਰੀ ਪੁਲਸ ਨੇ ਤੜਕੇ ਸਵੇਰੇ ਦੁੱਗਰੀ ਥਾਣੇ ਦੇ ਇਲਾਕੇ 'ਚ ਫਾਇਰਿੰਗ ਕਰਨ ਵਾਲੇ ਦੋ ਦੋਸ਼ੀਆਂ ਦਾ ਐਨਕਾਊਂਟਰ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਨਵਾਂ ਅਲਰਟ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਪੂਰੀ ਭਵਿੱਖਬਾਣੀ

ਪਹਿਲਾਂ ਦੋਸ਼ੀਆਂ ਨੇ ਪੁਲਸ 'ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ 'ਚ ਜਦੋਂ ਪੁਲਸ ਨੇ ਗੋਲੀਆਂ ਚਲਾਈਆਂ ਤਾਂ ਦੋਸ਼ੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਦੋਸ਼ੀਆਂ ਦੀ ਪਛਾਣ ਸੁਮਿਤ ਅਤੇ ਮੁਨੀਸ਼ ਉਰਫ਼ ਟੋਨੀ 2 ਭਰਾਵਾਂ ਵਜੋਂ ਹੋਈ ਹੈ, ਜੋ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਸੁਨੰਦਾ ਸ਼ਰਮਾ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ, CM ਮਾਨ ਨੂੰ ਕੀਤੀ ਸੀ ਅਪੀਲ

ਟੋਨੀ 'ਤੇ 15 ਮਾਮਲੇ ਦਰਜ ਹਨ। ਬੀਤੇ ਦਿਨ ਵੀ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਸਨ। ਜਦੋਂ ਪੁਲਸ ਨੇ ਉਨ੍ਹਾਂ ਨੂੰ ਫੜ੍ਹਨਾ ਚਾਹਿਆ ਤਾਂ ਉਨ੍ਹਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਫਿਰ ਪੁਲਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਜ਼ਖਮੀ ਹੋ ਗਏ। ਦੋਹਾਂ ਕੋਲੋਂ ਪੁਲਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News