ਪੰਜਾਬ ''ਚ ਵੱਡਾ ਐਨਕਾਊਂਟਰ
Friday, Jul 11, 2025 - 06:30 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਪੁਲਸ ਨੇ ਬਦਮਾਸ਼ਾਂ ਖ਼ਿਲਾਫ਼ ਕਰਵਾਈ ਤੇਜ਼ ਕਰ ਦਿੱਤੀ ਹੈ। ਇਸ ਵਿਚਾਲੇ ਪੁਲਸ ਵੱਲੋਂ ਇਕ ਹੋਰ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੁਲਸ ਨੇ ਬਦਮਾਸ਼ ਨੂੰ ਨਾਕੇ 'ਤੇ ਰੁਕਣ ਦਾ ਇਸ਼ਾਰਾ ਕੀਤਾ ਸੀ ਪਰ ਬਦਮਾਸ਼ ਵੱਲੋਂ ਪੁਲਸ ਦੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ, ਜਿਸ 'ਚ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ, ਜਿਸ ਕਾਰਨ ਗੋਲੀ ਬਦਮਾਸ਼ ਦੇ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਫਿਰ ਹੋਵੇਗਾ ਸ਼ੁਰੂ
ਜਾਣਕਾਰੀ ਮੁਤਾਬਕ ਇਹ ਐਨਕਾਊਂਟਰ ਥਾਣਾ ਗੇਟ ਹਕੀਮਾ ਦੇ ਖੇਤਰ 'ਚ ਕੀਤਾ ਗਿਆ ਹੈ। ਬਦਮਾਸ਼ ਦੀ ਪਛਾਣ ਵਿਕਰਮ ਸਿੰਘ ਪੁੱਤਰ ਨਾਨਕ ਸਿੰਘ ਪਿੰਡ ਪਖਾਨਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਕੋਲੋਂ ਪਿਸਤੌਲ ਗਲੋਕ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਮੁਲਜ਼ਮ ਕੋਲੋਂ ਇਕ ਹੋਰ ਵੈਪਨ ਜੋ ਕਿ 30 ਬੋਰ ਦਾ ਮਿਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈ ਰਹੇ ਮੀਂਹ ਕਾਰਨ ਵਿਗੜ ਸਕਦੀ ਸਥਿਤੀ
ਇਸ ਦੌਰਾਨ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਕਮਿਸ਼ਨ ਪੁਲਸ ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8