ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

Friday, Jul 10, 2026 - 12:08 PM (IST)

ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ: ਅੰਮ੍ਰਿਤਸਰ ਪੁਲਸ ਨੇ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲਾ 'ਚ ਇਕ ਘਰ 'ਤੇ ਗੋਲੀਬਾਰੀ ਕਰਨ ਵਾਲੇ ਮੁੱਖ ਦੋਸ਼ੀ ਨੂੰ ਸਿਰਫ਼ 36 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਪੁਲਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਰੂਪੀ ਵਜੋਂ ਹੋਈ ਹੈ, ਜੋ ਕਿ ਜੋਤੀਸਰ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਇਕ ਸੂਚਨਾ 'ਤੇ ਕਾਰਵਾਈ ਕਰਦਿਆਂ ਜੰਡਿਆਲਾ ਗੁਰੂ ਪੁਲਸ ਨੇ ਜਾਨੀਆ ਮੋੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਮੋਟਰਸਾਈਕਲ 'ਤੇ ਆਏ ਦੋਸ਼ੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਆਪਣੀ ਸੁਰੱਖਿਆ ਲਈ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਪੁਲਸ ਨੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਰੂਪੀ ਕੋਲੋਂ ਇੱਕ .30 ਬੋਰ ਦਾ ਪਿਸਤੌਲ, ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ। ਅਧਿਕਾਰੀਆਂ ਅਨੁਸਾਰ, ਮੁਲਜ਼ਮ ਵਿਰੁੱਧ ਪਹਿਲਾਂ ਨੌਂ ਅਪਰਾਧਿਕ ਮਾਮਲੇ ਦਰਜ ਹਨ, ਅਤੇ ਉਸਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਜੇਲ੍ਹ ਦੇ ਅੰਦਰ ਹੋਏ ਝਗੜੇ ਤੋਂ ਪੈਦਾ ਹੋਈ ਹੈ। ਰਿਪੋਰਟਾਂ ਅਨੁਸਾਰ, ਬਲਜੀਤ ਸਿੰਘ ਉਰਫ਼ ਭੁੱਲੀ ਅਤੇ ਸਾਜਨ ਉਰਫ਼ ਕਾਨਾ, ਦੋਵੇਂ ਅੰਮ੍ਰਿਤਸਰ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ, ਵਿਚਕਾਰ ਝਗੜਾ ਹੋਇਆ। ਇਸ ਤੋਂ ਬਾਅਦ, ਸਾਜਨ ਨੇ ਕਥਿਤ ਤੌਰ 'ਤੇ ਆਪਣੇ ਸਾਥੀਆਂ ਨੂੰ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਇਲਾਕੇ ਵਿੱਚ ਗੋਲੀ ਚਲਾਉਣ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News