ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

Sunday, Feb 02, 2025 - 01:00 PM (IST)

ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਗੁਰਦਾਸਪੁਰ(ਹਰਮਨ)- ਪੁਲਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ ਜਾਂਚ ਸ਼ੁਰੂ

ਜਾਣਕਾਰੀ ਮੁਤਾਬਕ ਅੱਜ ਸਵੇਰੇ ਤੜਕਸਾਰ ਦੋਵਾਂ ਮੁਲਜ਼ਮਾਂ ਨੂੰ ਬਰਾਮਦਗੀ ਲਈ ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਾਹਪੁਰ ਜਾਜਨ ਦੇ ਪੁੱਲ 'ਤੇ ਲਿਆਂਦਾ ਗਿਆ ਸੀ। ਜਿੱਥੇ ਉਹਨਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ ਤੇ ਗੋਲੀਬਾਰੀ ਦੌਰਾਨ ਉਕਤ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਅਜੇ ਤੱਕ ਅਧਿਕਾਰਤ ਤੌਰ 'ਤੇ ਪੁਲਿਸ ਨੇ ਜਾਣਕਾਰੀ ਸਾਂਝੀ ਨਹੀਂ ਕੀਤੀ ਪਰ ਜਲਦੀ ਹੀ ਇਸ ਸਬੰਧੀ ਹੋਰ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਵਿਦੇਸ਼ ਬੈਠੇ ਜੀਵਨ ਫੌਜੀ ਗਰੁੱਪ ਨਾਲ ਸਬੰਧਤ ਹਨ। ਗੈਂਗਸਟਰਾਂ ਦੀ ਪਹਿਚਾਣ ਸਰਬਜੀਤ ਸਿੰਘ ਸਾਭਾ ਪਿੰਡ ਮਲੂਕਵਾਲੀ ਤੇ ਸੁਨੀਲ ਮਸੀਹ ਪੁੱਤਰ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News