ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ

Sunday, Mar 16, 2025 - 09:52 AM (IST)

ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ

ਸਿੱਧਵਾਂ ਬੇਟ (ਚਾਹਲ) : ਕੁੱਝ ਦਿਨ ਪਹਿਲਾਂ ਜਗਰਾਓਂ ਦੇ ਲੱਖਾ ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਦਾ ਅੱਜ ਤੜਕਸਾਰ ਜਗਰਾਓਂ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ। ਇਸ ਦੌਰਾਨ ਕਥਿਤ ਮੁਲਜ਼ਮ ਦੀ ਲੱਤ 'ਚ ਗੋਲੀ ਵੱਜੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਕ੍ਰਿਸ਼ਨ ਵਾਸੀ ਜ਼ੀਰਾ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਜਗਰਾਓਂ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲੱਖੇ ਜਿਊਲਰ ਵਾਲੇ 'ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀਆਂ 'ਚੋਂ ਇੱਕ ਨੌਜਵਾਨ ਜਨੇਤਪੁਰਾ ਤੋਂ ਸਦਰਪੁਰਾ ਸਾਈਡ ਸੇਮ ਪਟੜੀ ਰਾਹੀਂ ਮੋਟਰਸਾਈਕਲ 'ਤੇ ਆ ਰਿਹਾ ਹੈ। ਇਸ 'ਤੇ ਕਾਰਵਾਈ ਕਰਦੇ ਹੋਏ ਸੀ. ਆਈ. ਏ. ਸਟਾਫ਼ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਜਗਰਾਓਂ ਵਲੋਂ ਸਾਂਝੇ ਤੌਰ 'ਤੇ ਆਪਰੇਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕਰ 'ਤੀ ਤਾਜ਼ਾ ਭਵਿੱਖਬਾਣੀ

ਇਸ ਦੌਰਾਨ ਉਕਤ ਨੌਜਵਾਨ ਨੂੰ ਸਦਰਪੁਰਾ ਪੂਰਾ ਸੇਮ ਪਟੜੀ 'ਤੇ ਘੇਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਨੇ ਆਪਣੇ ਕੋਲ ਮੌਜੂਦ 32 ਬੋਰ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਦੌਰਾਨ ਉਸ ਦੀ ਲੱਤ 'ਚ ਗੋਲੀ ਵੱਜੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਲੋਂ ਪੁਲਸ 'ਤੇ ਤਿੰਨ ਗੋਲੀਆਂ ਚਲਾਈਆਂ ਗਈਆਂ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News