ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

Tuesday, Nov 11, 2025 - 02:58 PM (IST)

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

ਨਵਾਂਸ਼ਹਿਰ (ਤ੍ਰਿਪਾਠੀ)- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਵਿਚ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਇਹ ਐਨਕਾਊਂਟਰ ਸੋਨੂੰ ਖੱਤਰੀ ਗੈਂਗ ਦੇ ਦੋ ਗੁਰਗਿਆਂ ਨਾਲ ਹੋਇਆ। ਕਾਬੂ ਕਰਨ ਗਈ ਪੁਲਸ 'ਤੇ ਸੋਨੂੰ ਖੱਤਰੀ ਦੇ ਗੁਰਗਿਆਂ ਵੱਲੋਂ ਫਾਇਰਿੰਗ ਕੀਤੀ ਗਈ।  ਇਸ ਦੌਰਾਨ ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਵੀ ਗੋਲ਼ੀਆਂ ਚਲਾਈਆਂ ਗਈਆਂ ਹਨ। ਮੁਕਾਬਲੇ ਦੌਰਾਨ ਪੁਲਸ ਵੱਲੋਂ ਦੋਵੇਂ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਬਦਮਾਸ਼ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਸ਼ਵਿੰਦਰ ਈਸ਼ੂ ਅਤੇ ਅਮਨ ਵਾਸੀ ਜਲੰਧਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਲਾਗੂ ਕੀਤਾ ਨਵਾਂ ਸਿਸਟਮ, ਹੁਣ ਬਿਜਲੀ ਬਿੱਲ...

PunjabKesari

ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁੱਲ੍ਹ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 29 ਅਕਤੂਬਰ ਨੂੰ ਰਾਤ 8 ਵਜੇ ਦੇ ਕਰੀਬ ਮੰਡਾਲੀ ਪਿੰਡ ਵਿਚ ਇਹ ਮੁਲਜ਼ਮ ਕਿਸੇ ਦਾ ਕਤਲ ਕਰਨ ਲਈ ਆਏ ਸਨ। ਉਸ ਦੇ ਬਾਅਦ ਪੁਲਸ ਜਾਂਚ ਦੌਰਾਨ ਦੋ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਨ੍ਹਾਂ ਦੇ ਨਾਂ ਸੰਦੀਪ ਵਾਸੀ ਬਹਿਰਾਮ ਅਤੇ ਅਭੈ ਵਾਸੀ ਜਲੰਧਰ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ ਪੁੱਛਗਿੱਛ 'ਤੇ ਹੀ ਦੋ ਦੋਸ਼ੀਆਂ ਦੀ ਹੋਰ ਪਛਾਣ ਕੀਤੀ ਗਈ। 

ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਵਿਵਾਦਤ ਬਿਆਨ ਮਗਰੋਂ ਸਿਆਸਤ 'ਚ ਵੱਡੀ ਹਲਚਲ! ਇਸ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ

PunjabKesari

ਇਨਪੁਟ ਮਿਲਣ ਮਗਰੋਂ ਅੱਜ ਪਿੰਡ ਖਾਨਖੰਨਾ ਮੁਕੰਦਪੁਰ ਵਿਚ ਪੁਲਸ ਟੀਮਾਂ ਭੇਜੀਆਂ ਗਈਆਂ। ਸੀ. ਆਈ. ਏ. ਸਟਾਫ਼ ਅਤੇ ਪੁਲਸ ਥਾਣਾ ਬਹਿਰਾਮ ਦੀਆਂ ਟੀਮਾਂ ਨੇ ਇਨ੍ਹਾਂ ਬਦਮਾਸ਼ਾਂ ਨੂੰ ਘੇਰਾ ਪਾਇਆ ਤਾਂ ਦੋਹਾਂ ਨੇ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਬਦਮਾਸ਼ਾਂ ਕੋਲੋਂ ਦੋ ਹਥਿਆਰ ਸਨ। ਪੁਲਸ 'ਤੇ 6 ਗੋਲ਼ੀਆਂ ਚਲਾਈਆਂ ਗਈਆਂ ਹਨ। ਜਵਾਬੀ ਕਾਰਵਾਈ ਵਿਚ ਦੋਵੇਂ ਬਦਮਾਸ਼ਾਂ ਦੀਆਂ ਲੱਤਾਂ 'ਚ ਗੋਲ਼ੀਆਂ ਲੱਗੀਆਂ ਹਨ। ਪੁਲਸ ਵੱਲੋਂ ਦੋਵੇਂ ਮੁਲਜ਼ਮ ਇਸ਼ਵਿੰਦਰ ਈਸ਼ੂ ਅਤੇ ਅਮਨ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਪੁੱਛਗਿੱਛ ਵਿਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। 

PunjabKesari

ਇਹ ਵੀ ਪੜ੍ਹੋ: Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News