ਪੰਜਾਬ ''ਚ ਵੱਡਾ ਐਨਕਾਊਂਟਰ! ਕਾਰ ਸਵਾਰ ਤਸਕਰਾਂ ਦੀ ਪੁਲਸ ਨਾਲ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
Friday, Jul 25, 2025 - 01:26 PM (IST)

ਕਪੂਰਥਲਾ/ਸੁਲਤਾਨਪੁਰ ਲੋਧੀ (ਭੂਸ਼ਣ/ਮਹਾਜਨ/ਧੀਰ)- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਫੱਤੂਢੀਂਗਾ ਅਧੀਨ ਆਉਂਦੇ ਪਿੰਡ ਖੀਰਾਂਵਾਲੀ ਨੇੜੇ ਨਸ਼ੇ ਦੀ ਖੇਪ ਦੇ ਨਾਲ ਅੰਮ੍ਰਿਤਸਰ ਵੱਲੋਂ ਆ ਰਹੇ 2 ਨਸ਼ਾ ਤਸਕਰਾਂ ਨਾਲ ਕਪੂਰਥਲਾ ਪੁਲਸ ਦਾ ਮੁਕਾਬਲਾ ਹੋਇਆ। ਇਸ ਦੌਰਾਨ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਇਕ ਨਸ਼ਾ ਤਸਕਰ ਲੱਤ ਵਿੱਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਕਪੂਰਥਲਾ ਪੁਲਸ ਨੇ ਦੋਵਾਂ ਨਸ਼ਾ ਤਸਕਰਾਂ ਨੂੰ ਹਥਿਆਰਾਂ ਅਤੇ ਨਸ਼ੇ ਦੀ ਖੇਪ ਨਾਲ ਗ੍ਰਿਫ਼ਤਾਰ ਕਰ ਲਿਆ ਹੈ
ਇਹ ਵੀ ਪੜ੍ਹੋ: ਪੰਜਾਬ 'ਚ ਸਕੂਲ ਬੱਸਾਂ ਤੇ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਨਵੇਂ ਹੁਕਮ ਜਾਰੀ
ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਦੇ ਹੁਕਮਾਂ 'ਤੇ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਪੂਰਥਲਾ ਪੁਲਸ ਨੂੰ ਵੀਰਵਾਰ ਦੇਰ ਰਾਤ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਤੋਂ ਇਕ ਕਾਰ ਵਿੱਚ ਆ ਰਹੇ ਦੋ ਨਸ਼ਾ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਲੈ ਕੇ ਆ ਰਹੇ ਹਨ, ਜਿਸ 'ਤੇ ਜਦੋਂ ਕਪੂਰਥਲਾ ਪੁਲਸ ਨੇ ਮੁਲਜ਼ਮਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਕਾਰ ਵਿੱਚ ਸਵਾਰ ਦੋਵੇਂ ਮੁਲਜ਼ਮਾਂ ਨੇ ਭੱਜਣ ਦੇ ਇਰਾਦੇ ਨਾਲ ਪੁਲਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਪੁਲਸ ਕਰਮਚਾਰੀ ਵਾਲ-ਵਾਲ ਬਚ ਗਏ।
ਇਹ ਵੀ ਪੜ੍ਹੋ: ਨੌਜਵਾਨ ਦੀ ਕੁੱਟਮਾਰ ਕਰ ਲਾਹੇ ਕੱਪੜੇ ਤੇ ਖਿੱਚੀਆਂ ਤਸਵੀਰਾਂ, ਫਿਰ ਤੜਕਸਾਰ ਚੁੱਕਿਆ ਖ਼ੌਫ਼ਨਾਕ ਕਦਮ
ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਤਸਕਰਾਂ ਦੇ ਵੱਡੇ ਨਸ਼ਾ ਤਸਕਰਾਂ ਨਾਲ ਸੰਬੰਧ ਹਨ ਅਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਦੀ ਖੇਪ ਵੀ ਮਿਲੀ। ਦੋਵੇਂ ਮੁਲਜ਼ਮ ਕਿਸੇ ਖਾਸ ਵਿਅਕਤੀ ਨੂੰ ਬਰਾਮਦ ਡਰੱਗ ਦੀ ਸਪਲਾਈ ਦੇਣ ਜਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਕੌਣ ਸੀ ਅਤੇ ਕਿੱਥੇ ਰਹਿੰਦਾ ਹੈ। ਜੇਕਰ ਪੁਲਸ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਤਸਕਰਾਂ ਦੀ ਨਿਸ਼ਾਨਦੇਹੀ ’ਤੇ ਇਕ ਵੱਡੇ ਡਰੱਗ ਨੈਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ, ਜਿਸ ਦੇ ਤਾਰ ਸਰਹੱਦ ਪਾਰ ਨਾਲ ਜੁੜੇ ਹੋ ਸਕਦੇ ਹਨ। ਫਿਲਹਾਲ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਮਾਂ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਧੀ ਦੀ ਮੌਤ, ਚਾਵਾਂ ਨਾਲ ਜਾ ਰਹੀ ਸੀ ਟਿਊਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e