ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ
Tuesday, Nov 26, 2024 - 11:12 AM (IST)
ਤਰਨਤਾਰਨ (ਰਮਨ)-ਤਰਨਤਾਰਨ ਵਿਖੇ ਦੇਰ ਰਾਤ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮ ਨੂੰ ਪੁਲਸ ਵਲੋਂ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 12 ਵਜੇ ਥਾਣਾ ਸਿਟੀ ਤਰਨਤਾਰਨ ਅਤੇ ਸੀ. ਆਈ. ਏ. ਸਟਾਫ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪੁਲਸ ਨੂੰ ਵੱਖ-ਵੱਖ ਸੰਗੀਨ ਮਾਮਲਿਆਂ ਵਿਚ ਲੋੜੀਂਦਾ ਮੁਲਜ਼ਮ ਜੁਗਰਾਜ ਸਿੰਘ ਉਰਫ ਜੱਜਾ ਪੁੱਤਰ ਬਖਸ਼ੀਸ਼ ਸਿੰਘ ਨਿਵਾਸੀ ਮੁਰਾਦਪੁਰਾ ਇਲਾਕੇ ਵਿਚ ਘੁੰਮ ਰਿਹਾ ਹੈ।
ਇਹ ਵੀ ਪੜ੍ਹੋ- ਲਾਲ ਚੂੜੇ ਵਾਲੀ ਕੁੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌਤ, ਬੇਹੱਦ ਖੌਫ਼ਨਾਕ ਤਸਵੀਰਾਂ
ਸੂਚਨਾ ਮਿਲਣ ’ਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਥਾਣਾ ਸਿਟੀ ਤਰਨਤਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਇਲਾਕੇ ਵਿਚ ਘੇਰਾਬੰਦੀ ਕਰਦੇ ਹੋਏ ਵਿਸ਼ੇਸ਼ ਨਾਕਾ ਲਗਾ ਦਿੱਤਾ। ਇਸ ਦੌਰਾਨ ਰੋਹੀ ਕੰਢੇ ਰਸਤੇ ਮੋਟਰਸਾਈਕਲ ’ਤੇ ਸਵਾਰ ਹੋ ਆ ਰਹੇ ਮੁਲਜ਼ਮ ਯੁਗਰਾਜ ਸਿੰਘ ਨੂੰ ਪੁਲਸ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ’ਚ ਇਕ ਗੋਲੀ ਉਸ ਦੀ ਲੱਤ ਵਿਚ ਜਾ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਕੇ ਡਿੱਗ ਪਿਆ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਦਿਓਰ ਦੀ ਦਰਿੰਦਗੀ: ਦੋਸਤ ਨਾਲ ਮਿਲ ਕੇ ਭਰਜਾਈ ਨਾਲ ਕਰ 'ਤਾ ਵੱਡਾ ਕਾਂਡ
ਮੌਕੇ ’ਤੇ ਪੁੱਜੇ ਐੱਸ. ਐੱਸ. ਪੀ. ਅਭਿਮੰਨਿਊ ਨੇ ਦੱਸਿਆ ਕਿ ਇਹ ਮੁਲਜ਼ਮ ਪੁਲਸ ਨੂੰ ਕਾਫ਼ੀ ਸਮੇਂ ਤੋਂ ਲੋੜੀਂਦਾ ਸੀ, ਜਿਸ ਦੇ ਖ਼ਿਲਾਫ਼ ਇਰਾਦਾ ਕਤਲ ਤੋਂ ਲੈ ਕੇ ਹੋਰ ਵੱਖ-ਵੱਖ ਸੰਗੀਨ ਅਪਰਾਧਾਂ ਤਹਿਤ ਮਾਮਲੇ ਦਰਜ ਹਨ। ਪੁਲਸ ਨੇ ਉਸ ਕੋਲੋਂ ਮੋਟਰਸਾਈਕਲ, ਪਿਸਤੌਲ ਅਤੇ ਕੁਝ ਰੌਂਦ ਬਰਾਮਦ ਕੀਤੇ ਹਨ। ਮੁਲਜ਼ਮ ਦੇ ਸਬੰਧ ਵੱਖ-ਵੱਖ ਗੈਂਗਸਟਰਾਂ ਨਾਲ ਵੀ ਹਨ, ਜਿਨ੍ਹਾਂ ਦੀ ਸ਼ਹਿ ’ਤੇ ਇਹ ਫਿਰੌਤੀਆਂ ਮੰਗਣ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਿਆ ਪੁਲਸ ਮੁਕਾਬਲਾ, ਥਾਰ ਤੇ ਹਥਿਆਰ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8