ਪੰਜਾਬ ਦੀ ਪੰਥਕ ਸਿਆਸਤ ’ਚ ਵੱਡਾ ਧਮਾਕਾ, ਢੀਂਡਸਾ ਤੇ ਬ੍ਰਹਮਪੁਰਾ ਨੇ ਐਲਾਨਿਆ ਨਵਾਂ ਦਲ

Monday, May 17, 2021 - 03:52 PM (IST)

ਪੰਜਾਬ ਦੀ ਪੰਥਕ ਸਿਆਸਤ ’ਚ ਵੱਡਾ ਧਮਾਕਾ, ਢੀਂਡਸਾ ਤੇ ਬ੍ਰਹਮਪੁਰਾ ਨੇ ਐਲਾਨਿਆ ਨਵਾਂ ਦਲ

ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ‘ਸ਼੍ਰੋਮਣੀ ਅਕਾਲੀ ਦਲ ਸੰਯੁਕਤ’ ਦਾ ਐਲਾਨ ਕਰ ਦਿੱਤਾ ਹੈ ਅਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਪਾਰਟੀ ਦੇ ਕੁੱਝ ਚੌਣਵੇਂ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ ’ਚ ਪੰਥ ਅਤੇ ਪੰਜਾਬ ਦੀਆਂ ਸਿਰਮੋਰ ਹਸਤੀਆਂ ਜਿਨ੍ਹਾਂ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸਿਹਤ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਪੱਤਰਕਾਰ ਜਰਨੈਲ ਸਿੰਘ, ਅਭੇ ਸਿੰਘ ਸੰਧੂ ਭਤੀਜਾ ਅਮਰ ਸ਼ਹੀਦ ਭਗਤ ਸਿੰਘ, ਸੰਤ ਬਾਬਾ ਛੋਟਾ ਸਿੰਘ ਜੀ, ਸਾਬਕਾ ਮੈਂਬਰ ਪਾਰਲੀਮੈਂਟ ਰਘੁਨੰਦਨ ਲਾਲ ਭਾਟੀਆ, ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ, ਜਥੇਦਾਰ ਸੰਤੋਖ਼ ਸਿੰਘ ਸਾਹਨੀ ਗੁੜਗਾਂਵ ਅਤੇ  ਨਿਜ਼ਾਮ ਮਲੇਰਕੋਟਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੀਟਿੰਗ ਵਿੱਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਸ਼ਪਸੱਟੀਕਰਨ ਮੰਗਿਆ ਗਿਆ ਕਿ ਉਹ ਦੱਸਣ ਕਿ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਕੋਰੋਨਾ ਕਾਲ ਅਤੇ ਕਿਸਾਨ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦਾ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ।

ਇਹ ਵੀ ਪੜ੍ਹੋ : ਮਨਜਿੰਦਰ ਸਿਰਸਾ ’ਤੇ ਜਾਗੋ ਪਾਰਟੀ ਦਾ ਸਖ਼ਤ ਐਕਸ਼ਨ, ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰੇਗੀ ਸ਼ਿਕਾਇਤ

ਤਾਂ ਜੋ ਦੇਸ਼ ਦੁਨੀਆ ਅੰਦਰ ਵੱਸ ਦੀ ਸਿੱਖ ਕੌਮ ਨੂੰ ਪਤਾ ਲੱਗ ਸਕੇ ਕਿ ਦਾਨ ਵਜੋਂ ਆਈ ਰਕਮ ਕਿਹੜੇ ਲੋਕਾਂ ਪਾਸੋਂ ਕਬੂਲ ਕੀਤੀ ਗਈ ਹੈ, ਕਿਉਂਕਿ ਇਸ ਵਕਤ ਫਿਲਮੀ ਅਦਾਕਾਰ ਅਮਿਤਾਭ ਬੱਚਨ ਜਿਸਦਾ ਨਾਂ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਹੋਇਆ ਹੈ, ਪਾਸੋਂ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਨੇ 12 ਕਰੋੜ ਰੁਪਏ ਹਾਸਿਲ ਕੀਤੇ ਹਨ। ਕੀ ਬਾਦਲ ਦੱਸਣਗੇ ਕਿ ਕਾਤਲਾਂ ਕੋਲੋਂ ਦਾਨ ਵਜੋਂ ਪੈਸੇ ਲੈਣੇ ਕਿਨ੍ਹੇ ਕੁ ਵਾਜਬ ਹਨ। ਅੱਜ ਦੀ ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ, ਜਸਟਿਸ ਨਿਰਮਲ ਸਿੰਘ, ਬੀਰ ਦਵਿੰਦਰ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਕਰਨੈਲ ਸਿੰਘ ਪੀਰ ਮੁਹੰਮਦ, ਜਗਦੀਸ਼ ਸਿੰਘ ਗਰਚਾ, ਮਿੱਠੂ ਸਿੰਘ ਕਾਹਨੇਕੇ, ਰਣਜੀਤ ਸਿੰਘ ਤਲਵੰਡੀ, ਨਿਧੱੜਕ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਗੁਲਸ਼ਨ, ਦੇਸਰਾਜ ਸਿੰਘ ਧੁੱਗਾ, ਛਿੰਦਰਪਾਲ ਸਿੰਘ ਬਰਾੜ (ਐਡਵੋਕੇਟ), ਮਨਜੀਤ ਸਿੰਘ ਦਸੂਹਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਪੇਂਡੂ ਲੋਕਾਂ ਦੇ ਕੋਵਿਡ ਟੈਸਟ ਤੇ ਟੀਕਾਕਰਨ ’ਚ ਤੇਜ਼ੀ ਲਿਆਂਦੀ ਜਾਵੇਗੀ : ਮੁੱਖ ਸਕੱਤਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News