ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

Wednesday, Sep 18, 2024 - 06:23 PM (IST)

ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਜਗਤਾਰ ਨਗਰ ਵਿਚ ਉਸ ਵੇਲੇ ਹਾਲਾਤ ਭਿਆਨਕ ਬਣ ਗਏ ਜਦੋਂ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪੂਰਾ ਪਰਿਵਾਰ ਬੈਠ ਕੇ ਰੋਟੀ ਖਾ ਰਿਹਾ ਸੀ। ਜ਼ੋਰਦਾਰ ਧਮਾਕੇ ਨਾਲ ਪਰਿਵਾਰ ਅਤੇ ਆਂਢ ਗੁਆਂਢ ਦੇ ਲੋਕ ਸਹਿਮ ਗਏ। ਪਰਿਵਾਰ ਦੇ ਦੱਸਣ ਮੁਤਾਬਿਕ ਘਰ ਵਿਚ ਗੈਸ ਪਾਈਪ ਲਾਈਨ ਪੈ ਰਹੀ ਸੀ ਜਿਸਦੀ ਅਜੇ ਸ਼ੁਰੂਆਤ ਨਹੀਂ ਹੋਈ ਪਰ ਗੈਸ ਪਾਈਪ ਲਾਈਨ ਵਾਲੀ ਟੀਮ ਪੂਰੇ ਮੁਹੱਲੇ ਵਿਚ ਇਸ ਗੈਸ ਪਾਈਪ ਲਾਈਨ ਦਾ ਜਾਇਜ਼ਾ ਲੈ ਰਹੇ ਸੀ ਤਾਂ ਉਸੇ ਵੇਲੇ ਇਹ ਬਲਾਸਟ ਹੋ ਗਿਆ। 

ਇਹ ਵੀ ਪੜ੍ਹੋ : ਪੰਜਾਬ ਵਿਚ ਔਰਤਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ

ਦੱਸ ਦਈਏ ਕਿ ਪਹਿਲਾਂ ਘਰ ਵਿਚ ਖਾਣਾ ਬਣਾਉਣ ਲਈ ਆਮ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾਂਦੀ ਸੀ ਪਰ ਹੁਣ TORET GAS ਕੰਪਨੀ ਵੱਲੋਂ ਇਸ ਪ੍ਰੋਜੇਕਟ ਨੂੰ ਲਿਆਂਦਾ ਗਿਆ ਹੈ, ਜੋ ਇਕ ਨੈਚੁਰਲ ਗੈਸ ਹੈ ਪਰ ਇਸ ਗੈਸ ਪਾਈਪ ਲਾਈਨ ਨਾਲ ਘਰ ਵਿਚ ਵੱਡਾ ਹਾਦਸਾ ਹੋਣ ਤੋਂ ਬਚਾਅ ਹੋਇਆ ਹੈ। ਘਰ ਵਿਚ ਹੋਏ ਬਲਾਸਟ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿਚ ਵਿਚ ਸਹਿਮ ਦਾ ਮਾਹੌਲ ਹੈ।

 ਇਹ ਵੀ ਪੜ੍ਹੋ : ਚਿੰਤਪੁਰਨੀ ਰੋਡ 'ਤੇ ਪੈਂਦੇ ਪਿੰਡ ਆਦਮਵਾਲ ਨੂੰ ਪੁਲਸ ਨੇ ਪਾਇਆ ਘੇਰਾ, ਹਾਲਾਤ ਦੇਖ ਸਹਿਮੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News