ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਡਾ ਧਮਾਕਾ, ਬੁਰੀ ਤਰ੍ਹਾਂ ਦਹਿਲ ਗਏ ਲੋਕ, ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ

Thursday, May 09, 2024 - 10:51 AM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਡਾ ਧਮਾਕਾ, ਬੁਰੀ ਤਰ੍ਹਾਂ ਦਹਿਲ ਗਏ ਲੋਕ, ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਗਰੀਨ ਫੀਲਡ ਕਾਲੋਨੀ 'ਚ ਇਕ ਘਰ ਅੰਦਰ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਦੌਰਾਨ ਘਰ ਦਾ ਮਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ।

ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਲਈ ਬੋਰਡ ਨੇ ਦਿੱਤਾ ਮੌਕਾ

ਜਾਣਕਾਰੀ ਮੁਤਾਬਕ ਗੁਆਂਢੀਆਂ ਨੇ ਦੱਸਿਆ ਕਿ ਇਹ ਧਮਾਕਾ ਘਰ 'ਚ ਗੀਜ਼ਰ ਫੱਟਣ ਕਾਰਨ ਹੋਇਆ ਹੈ, ਜਿਸ ਦੀ ਆਵਾਜ਼ ਕਾਫ਼ੀ ਦੂਰ-ਦੂਰ ਤੱਕ ਸੁਣਾਈ ਦਿੱਤੀ ਅਤੇ ਲੋਕਾਂ ਦੇ ਦਿਲ ਦਹਿਲ ਗਏ। ਧਮਾਕੇ ਦੌਰਾਨ ਜਿੱਥੇ ਘਰ ਦੀ ਛੱਤ ਉੱਡ ਗਈ, ਉੱਥੇ ਹੀ ਕੰਧਾਂ 'ਚ ਵੀ ਤਰੇੜਾਂ ਆ ਗਈਆਂ।

ਇਹ ਵੀ ਪੜ੍ਹੋ : ਗਰਮੀ ਦੇ ਕਹਿਰ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਫਾਇਰ ਬ੍ਰਿਗੇਡ ਵਿਭਾਗ ਨੇ ਘਰ 'ਚ ਰਹਿਣ ਤੋਂ ਪਰਿਵਾਰਕ ਮੈਂਬਰਾਂ ਨੂੰ ਰੋਕ ਦਿੱਤਾ ਹੈ ਅਤੇ ਪੁਲਸ ਵੀ ਮੌਕੇ 'ਤੇ ਪਹੁੰਚੀ ਹੈ। ਇਸ ਧਮਾਕੇ ਕਾਰਨ ਘਰ ਦੇ ਵਰਾਂਡੇ 'ਚ ਖੜ੍ਹੀ ਗੱਡੀ ਦੇ ਸ਼ੀਸ਼ੇ ਤੱਕ ਵੀ ਟੁੱਟ ਗਏ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕੀ ਧਮਾਕੇ ਦਾ ਅਸਲ ਕਾਰਨ ਕੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News