ਪਾਕਿ ਸਰਕਾਰ ਦੀ ਵੱਡੀ ਨਾਕਾਮੀ, ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਜਾ ਰਹੀ ਸਾਰ
Friday, Apr 11, 2025 - 04:02 PM (IST)

ਅੰਮ੍ਰਿਤਸਰ (ਸਰਬਜੀਤ)- ਪਾਕਿਸਤਾਨ ਸਰਕਾਰ ਦੀ ਵੱਡੀ ਨਾਕਾਮੀ ਉਸ ਸਮੇਂ ਸਾਹਮਣੇ ਆਈ ਜਦੋਂ ਭਾਰਤ ਤੋਂ ਆਏ ਸਿੱਖ ਸ਼ਰਧਾਲੂ ਪਿਛਲੇ 18 ਘੰਟਿਆਂ ਤੋਂ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਵਾਹਗਾ ਸਰਹੱਦ 'ਤੇ ਭੁੱਖੇ-ਪਿਆਸੇ ਬੈਠੇ ਰਹੇ। ਪਾਕਿਸਤਾਨ ਸਰਕਾਰ ਵੱਲੋਂ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਭਾਰਤ ਤੋਂ ਲਗਭਗ 6,000 ਸਿੱਖ ਸ਼ਰਧਾਲੂ ਅੱਜ ਸਵੇਰੇ 6 ਵਜੇ ਵਾਹਗਾ ਸਰਹੱਦ 'ਤੇ ਪਹੁੰਚੇ, ਜਿਨ੍ਹਾਂ ਵਿੱਚੋਂ 288 ਸ਼ਰਧਾਲੂ ਅਜੇ ਵੀ ਸਰਹੱਦ 'ਤੇ ਬੈਠੇ ਹਨ ਕਿ ਕੋਈ ਆਵੇਗਾ ਤਾਂ ਉਨ੍ਹਾਂ ਨੂੰ ਲੈ ਜਾਵੇਗਾ। ਪਾਕਿਸਤਾਨ ਗੁਰਦੁਆਰਾ ਕਮੇਟੀ ਦਾ ਮੁਖੀ ਵੀ ਫ਼ਰਾਰ ਹੋ ਗਿਆ। ਸ਼ਰਧਾਲੂਆਂ ਦਾ ਭੋਜਨ ਅਤੇ ਪਾਣੀ ਤੋਂ ਬਿਨਾਂ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8