ਨਵੇਂ ਬਣੇ ਸਰਪੰਚ ਦੇ ਪਿੰਡ 'ਚ ਵੜਦਿਆਂ ਹੀ ਹੋ ਗਿਆ ਕਾਂਡ, ਕਿਰਪਾਨ ਨਾਲ ਵੱਢਿਆ ਗਿਆ ਨੌਜਵਾਨ ਦਾ ਗੁੱਟ

Monday, Oct 07, 2024 - 11:19 PM (IST)

ਬਟਾਲਾ- ਬਟਾਲਾ ਦੇ ਹਲਕਾ ਫਤਿਹਗੜ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੇਖਵਾਂ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਿਨਾਂ ਮੁਕਾਬਲਾ ਜਿੱਤ ਕੇ ਪਿੰਡ ਪਹੁੰਚੀ ਨਵ ਨਿਯੁਕਤ ਸਰਪੰਚ ਸੁਖਦੀਪ ਕੌਰ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਜਸ਼ਨ ਮਨਾ ਰਹੇ ਸਨ ਤਾਂ ਸ਼ਰੀਕੇ ਨਾਲ ਝਗੜਾ ਹੋ ਗਿਆ, ਜਿਸ ਦੌਰਾਨ ਇੱਕ ਨੌਜਵਾਨ ਜੋਰਾਵਰ ਸਿੰਘ ਪੁੱਤਰ ਰਾਜਬੀਰ ਸਿੰਘ ਦਾ ਗੁੱਟ ਹੀ ਵੱਢਿਆ ਗਿਆ। 

ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉਸ ਦੇ ਦਾਦਾ ਸਰਦੂਲ ਸਿੰਘ ਨੂੰ ਵੀ ਸੱਟਾਂ ਮਾਰ ਕੇ ਜ਼ਖ਼ਮੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਕੁੜੀ ਨੂੰ ਬਾਈਕ ਨਾਲ ਘੜੀਸਣ ਵਾਲੇ ਚੜ੍ਹੇ ਪੁਲਸ ਦੇ ਅੜਿੱਕੇ, ਦੇਖੋ ਮੁਲਜ਼ਮਾਂ ਦਾ ਹੁਣ ਕੀ ਹੋਇਆ ਹਾਲ...

ਸਰਕਾਰੀ ਹਸਪਤਾਲ ਪਹੁੰਚੇ ਲੜਕੇ ਦੇ ਪਿਤਾ ਰਾਜਬੀਰ ਸਿੰਘ ਅਤੇ ਪਿੰਡ ਵਾਸੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਰੋਧੀ ਪਾਰਟੀ ਵੱਲੋਂ ਸਿਆਸੀ ਦਬਾਅ ਰਾਹੀਂ ਉਨ੍ਹਾਂ ਦੇ ਕਾਗਜ਼ ਰੱਦ ਕਰਵਾਏ ਗਏ ਸਨ ਅਤੇ ਬੀਤੀ ਰਾਤ ਵੀ ਉਨਾਂ ਵੱਲੋਂ ਸਾਡੇ ਘਰ ਦੇ ਮੋਹਰੇ ਡੀ.ਜੇ. ਵਜਾਏ ਜਾਂਦੇ ਰਹੇ। ਇਸ ਮਗਰੋਂ ਜਦੋਂ ਸਰਪੰਚ ਅਤੇ ਪਰਿਵਾਰਕ ਮੈਂਬਰ ਸਮਰਥਕਾਂ ਸਮੇਤ ਪਿੰਡ ਪਹੁੰਚੇ ਤਾਂ ਉਨ੍ਹਾਂ ਨੇ ਝਗੜਾ ਸ਼ੁਰੂ ਕਰ ਦਿੱਤਾ ਉਨ੍ਹਾਂ 'ਚੋਂ ਇੱਕ ਨੇ ਕਿਰਪਾਨ ਨਾਲ ਜੋਰਾਵਰ ਸਿੰਘ ਦਾ ਗੁੱਟ ਵੱਢ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਵੀ ਇਹ ਵਾਰਦਾਤ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਇਸ ਸਬੰਧੀ ਡਾਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਜੋਰਾਵਰ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਫਸਟ ਏਡ ਦੇ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮਾਮਲਾ ਥਾਣਾ ਘਣੀਏ ਕੇ ਬਾਂਗਰ ਪਹੁੰਚਿਆ ਹੈ ਜਿੱਥੇ ਪੁਲਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ। 

ਇਹ ਵੀ ਪੜ੍ਹੋ- ਮਿੱਟੀ ਦੀ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਰਾਹ 'ਚ ਟੱਕਰਿਆ 'ਕਾਲ', ਵਿਅਕਤੀ ਨੇ ਧੌਣ ਵੱਢ ਕੇ ਉਤਾਰਿਆ ਮੌਤ ਦੇ ਘਾਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News