ਪੰਜਾਬ 'ਚ 20, 21, 22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦੀ ਵੱਡੀ ਅਪਡੇਟ
Saturday, Dec 20, 2025 - 12:07 PM (IST)
ਚੰਡੀਗੜ੍ਹ/ਜਲੰਧਰ- ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਪੰਜਾਬ ਲਈ 20 ਤੋਂ 22 ਦਸੰਬਰ 2025 ਤੱਕ ਦੀ ਜ਼ਿਲ੍ਹਾ-ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਘਰ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ
ਮੌਸਮ ਵਿਭਾਗ ਮੁਤਾਬਕ 20 ਦਸੰਬਰ ਨੂੰ ਵੀ ਸੂਬੇ ਦੇ ਵੱਧਤਰ ਜ਼ਿਲ੍ਹਿਆਂ ਵਿੱਚ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। ਜ਼ਿਲ੍ਹਾ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਬਰਨਾਲਾ, ਸੰਗਰੂਰ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਸੇ ਤਰ੍ਹਾਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ, ਮਾਨਸਾ 'ਚ ਯੈਲੋ ਅਲਰਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ, ਅੰਮ੍ਰਿਤਸਰ ਦੇ ਅਕਸ਼ੈ ਸ਼ਰਮਾ ਨੇ ਸੰਗਤ ਲਈ ਮੁਫਤ 30 ਬੱਸਾਂ ਕੀਤੀਆਂ ਰਵਾਨਾ
21 ਅਤੇ 22 ਦਸੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਦਿਨਾਂ ਦੌਰਾਨ ਸੂਬੇ ਦੇ ਵੱਡੇ ਹਿੱਸੇ ਵਿੱਚ ਕੋਈ ਚੇਤਾਵਨੀ ਨਹੀਂ ਹੋਵੇਗੀ ਅਤੇ ਧੁੰਦ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਧੁੰਦ ਵਾਲੇ ਦਿਨਾਂ ਵਿੱਚ ਸਵੇਰੇ ਅਤੇ ਰਾਤ ਦੇ ਸਮੇਂ ਯਾਤਰਾ ਕਰਦਿਆਂ ਖਾਸ ਸਾਵਧਾਨੀ ਵਰਤੀ ਜਾਵੇ। ਵਾਹਨ ਚਲਾਉਂਦੇ ਸਮੇਂ ਹੈੱਡਲਾਈਟ ਅਤੇ ਫੋਗ ਲਾਈਟ ਦੀ ਵਰਤੋਂ ਕੀਤੀ ਜਾਵੇ ਅਤੇ ਬਿਨਾਂ ਲੋੜ ਦੇ ਯਾਤਰਾ ਤੋਂ ਪਰਹੇਜ਼ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
