ਪੰਜਾਬ 'ਚ 4, 5 ਤੇ 6 ਅਕਤੂਬਰ ਲਈ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Thursday, Oct 02, 2025 - 05:50 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲਿਆ ਹੈ। ਅੱਜ ਕਈ ਇਲਾਕਿਆਂ ਵਿਚ ਤੇਜ਼ ਹਨ੍ਹੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਨੂੰ ਥੋੜ੍ਹੀ ਰਾਹਤ ਵੀ ਮਿਲੀ। ਉਥੇ ਹੀ ਮੌਸਮ ਵਿਭਾਗ ਮੁਤਾਬਕ ਨੇ ਆਉਣ ਵਾਲੇ ਦਿਨਾਂ ਲਈ ਵੀ ਪੰਜਾਬ ਵਿਚ ਵੱਡੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ ਦੌਰਾਨ ਵੀ ਬਰਸਾਤਾਂ ਦਾ ਦੌਰ ਜਾਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Punjab: ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਗੋਲ਼ੀ ਲੱਗਣ ਕਾਰਨ ਸਾਬਕਾ ਫ਼ੌਜੀ ਦੀ ਮੌਤ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਅਤੇ 3 ਅਕਤੂਬਰ ਤੱਕ ਸੂਬੇ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ 4 ਅਕਤੂਬਰ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ 4, 5 ਅਤੇ 6 ਅਕਤੂਬਰ ਨੂੰ ਪੰਜਾਬ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 5 ਅਤੇ 6 ਅਕਤੂਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ। ਇਸ ਦੌਰਾਨ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਯੈਲੋ ਅਤੇ ਓਰੇਂਜ ਅਲਰਟ ਜਾਰੀ
ਉਥੇ ਹੀ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਵਿਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਆਇਆ ਵੱਡਾ ਮੋੜ
ਉਥੇ 6 ਅਕਤੂਬਰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਰਹੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਵਧਾਈ ਸੁਰੱਖਿਆ, 1300 ਪੁਲਸ ਮੁਲਾਜ਼ਮ ਤਾਇਨਾਤ, ਜਾਣੋ ਕੀ ਰਹੀ ਵਜ੍ਹਾ