ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Monday, Aug 24, 2026 - 05:56 PM (IST)

ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਲੰਧਰ- ਪੰਜਾਬ 'ਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸੂਬੇ ਦੇ ਕਈ ਇਲਾਕਿਆਂ 'ਚ ਮੌਸਮ ਸੁਹਾਵਣਾ ਹੈ, ਜਦਕਿ ਕਈ ਥਾਵਾਂ 'ਤੇ ਲੋਕ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਲਈ ਮੀਂਹ ਦਾ ਕੋਈ ਅਲਰਟ ਨਹੀਂ ਹੈ, ਹਾਲਾਂਕਿ ਕੁਝ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ, ਜਿਸ ਨਾਲ ਮੌਸਮ ਕੁਝ ਹੱਦ ਤੱਕ ਸੁਹਾਵਣਾ ਰਹੇਗਾ ਅਤੇ ਗਰਮੀ ਤੋਂ ਵੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ- ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ 50 ਤੋਂ 75 ਫੀਸਦੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਦਰਮਿਆਨ 25 ਅਗਸਤ ਨੂੰ ਮਾਨਸੂਨ ਦੀ ਗਤੀਵਿਧੀ ਕਮਜ਼ੋਰ ਹੋ ਜਾਵੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ 25 ਫੀਸਦੀ ਤੋਂ ਘੱਟ ਮੀਂਹ ਪਵੇਗਾ ਅਤੇ ਬਾਕੀ ਹਿੱਸੇ ਸੁੱਕੇ ਰਹਿਣ ਦੀ ਉਮੀਦ ਹੈ। ਜਿਸ ਨਾਲ ਤਾਪਮਾਨ ਵੀ ਵਧੇਗਾ ਅਤੇ ਹੁੰਮਸ ਭਰੀ ਗਰਮੀ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। 26 ਤੇ 27 ਅਗਸਤ ਨੂੰ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ, ਜਦੋਂ ਕਿ ਬਾਕੀ ਖੇਤਰ ਸਾਫ਼ ਅਤੇ ਖੁਸ਼ਕ ਰਹੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News