ਲੋਹੜੀ ਮੌਕੇ ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਨੂੰ ਇਕ ਹੋਰ ਵੱਡਾ ਤੋਹਫ਼ਾ
Monday, Jan 13, 2025 - 05:59 AM (IST)

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਲਈ ਇਕ ਹੋਰ ਤੋਹਫ਼ੇ ਦਾ ਐਲਾਨ ਕੀਤਾ ਹੈ।
13 ਜਨਵਰੀ, ਲੋਹੜੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ 'ਚ ਬਣੇ ਦੁਨੀਆ ਦੇ ਇਕਲੌਤੇ ਸਿੱਖ ਮਹਿਲ ਦੇ ਪੈਲੇਸ 'ਹੋਟਲ ਰਣਬਾਸ- ਦਿ ਪੈਲੇਸ' ਦਾ ਉਦਘਾਟਨ ਕਰਨਗੇ, ਜੋ ਕਿ ਪਟਿਆਲਾ ਦੇ ਕਿਲਾ ਮੁਬਾਰਕ ਵਿਖੇ ਬਣਾਇਆ ਗਿਆ ਹੈ।
ਕਿਲਾ ਮੁਬਾਰਕ ਵਿਖੇ ਖੁੱਲ੍ਹਣ ਵਾਲਾ ਇਹ ਪੈਲੇਸ ਡੈਸਟੀਨੇਸ਼ਨ ਵੈਡਿੰਗ ਲਈ ਲੋਕਾਂ ਦਾ ਫੇਵਰੇਟ ਡੈਸਟੀਨੇਸ਼ਨ ਬਣੇਗਾ। ਸੂਬਾ ਸਰਕਾਰ ਵੱਲੋਂ ਸੂਬੇ 'ਚ ਟੂਰਿਜ਼ਮ ਨੂੰ ਬੜ੍ਹਾਵਾ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e