ਪੰਜਾਬ ਸਰਕਾਰ ਦਾ ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫ਼ਾ ; ਕੀਮਤਾਂ ''ਚ ਕੀਤਾ ਵਾਧਾ

Sunday, Dec 29, 2024 - 09:14 PM (IST)

ਪੰਜਾਬ ਸਰਕਾਰ ਦਾ ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫ਼ਾ ; ਕੀਮਤਾਂ ''ਚ ਕੀਤਾ ਵਾਧਾ

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਨੇ 2024 ’ਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰ ਕੇ ਸਹਿਕਾਰੀ ਅਦਾਰੇ ਮਿਲਕਫੈੱਡ ਨੂੰ ਹੋਰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ’ਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫ਼ੇ ਵਾਲਾ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ ਤੱਕ ਦੁੱਧ ਦੀ ਖ਼ਰੀਦ ਕੀਮਤ ’ਚ 25 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਤੇ ਦੁੱਧ ਦੀ ਖ਼ਰੀਦ 840 ਰੁਪਏ ਪ੍ਰਤੀ ਕਿੱਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਸੂਬੇ ’ਚ 6,000 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਹਨ, ਜਿਨ੍ਹਾਂ ਕੋਲ 5 ਲੱਖ ਦੁੱਧ ਉਤਪਾਦਕ ਰਜਿਸਟਰਡ ਹਨ।

ਮੁੱਖ ਮੰਤਰੀ ਨੇ ਵੇਰਕਾ ਡੇਅਰੀ ਲੁਧਿਆਣਾ ਵਿਖੇ ਨਵਾਂ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ, ਜਿਸ ਦੀ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਰੋਜ਼ਾਨਾ ਸਮਰੱਥਾ 9 ਲੱਖ ਲੀਟਰ ਹੈ ਤੇ ਇਹ ਪਲਾਂਟ 10 ਮੀਟ੍ਰਿਕ ਟਨ ਮੱਖਣ ਸੰਭਾਲਣ ਦੀ ਸਮਰੱਥਾ ਵੀ ਰੱਖਦਾ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿਖੇ ਵੇਰਕਾ ਡੇਅਰੀ ਪਲਾਂਟ ਵੀ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ, ਜੋ ਇਕ ਦਿਨ ’ਚ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਤੇ ਪੈਕੇਜਿੰਗ ਕਰਨ ਦੀ ਸਮਰੱਥਾ ਹੈ। 

ਇਹ ਵੀ ਪੜ੍ਹੋ- ਪੁਲਸ ਨੂੰ ਮਿਲੀ ਵੱਡੀ ਸਫ਼ਲਤਾ ; ਥਾਣਿਆਂ 'ਤੇ ਹਮਲਾ ਕਰਨ ਵਾਲੇ ਮਾਸਟਰਮਾਈਂਡ ਸਣੇ 5 ਕੀਤੇ ਗ੍ਰਿਫ਼ਤਾਰ

ਇਸ ਤੋਂ ਇਲਾਵਾ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੇ ਯੂਨਿਟਾਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਜਲੰਧਰ ਵਿਖੇ ਵੇਰਕਾ ਡੇਅਰੀ ਪਲਾਂਟ ’ਚ 1.25 ਲੱਖ ਲੀਟਰ ਪ੍ਰਤੀ ਦਿਨ (ਐੱਲ.ਐੱਲ.ਪੀ.ਡੀ.) ਦੀ ਸਮਰੱਥਾ ਵਾਲੇ ਫਰਮੈਂਟਡ ਉਤਪਾਦਾਂ (ਦਹੀ ਤੇ ਲੱਸੀ) ਦੀ ਪ੍ਰੋਸੈਸਿੰਗ ਤੇ ਪੈਕੇਜਿੰਗ ਲਈ ਨਵੇਂ ਆਟੋਮੈਟਿਕ ਯੂਨਿਟ ਦਾ ਉਦਘਾਟਨ ਕੀਤਾ।

ਮਿਲਕਫੈੱਡ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਿੰਡਾਂ ’ਚ ਦੁੱਧ ਦੀ ਖ਼ਰੀਦ ਤੇ ਸਪਲਾਈ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਹੈ। ਵਿੱਤੀ ਵਰ੍ਹੇ ਸਾਲ 2023-24 ’ਚ ਮਿਲਕਫੈੱਡ ਨੇ ਪ੍ਰਤੀ ਦਿਨ 20.01 ਲੱਖ ਲੀਟਰ ਦੁੱਧ ਦੀ ਖ਼ਰੀਦ ਕੀਤੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 9.4 ਫ਼ੀਸਦੀ ਵੱਧ ਹੈ। 

ਇਸ ਸਮੇਂ ਦੌਰਾਨ ਸਹਿਕਾਰੀ ਅਦਾਰੇ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਪ੍ਰਤੀ ਦਿਨ 12.66 ਲੱਖ ਲੀਟਰ ਪੈਕੇਟ ਵਾਲਾ ਦੁੱਧ ਵੇਚਿਆ ਜਦਕਿ ਬੀਤੇ ਸਾਲ ਇਸ ਦੀ ਵਿਕਰੀ 12.01 ਲੱਖ ਲੀਟਰ ਸੀ, ਜਿਸ ਨਾਲ 5 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਮਿਲਕਫੈੱਡ ਨੇ ਲੋਕਾਂ ਦੀ ਮੰਗ ਦੇ ਮੁਤਾਬਕ ਪਹਿਲੀ ਵਾਰ ਬਿਨਾਂ ਖੰਡ ਤੋਂ ਖੀਰ, ਮਿਲਕ ਕੇਕ ਤੇ ਹੋਰ ਉਤਪਾਦਾਂ ਦੀ ਵਿਕਰੀ ਸ਼ੁਰੂ ਕੀਤੀ।

ਇਹ ਵੀ ਪੜ੍ਹੋ- ਪਟਵਾਰੀਆਂ ਨੇ ਕੀਤਾ 'ਬੰਦ' ਨੂੰ ਸਮਰਥਨ ਦੇਣ ਦਾ ਐਲਾਨ, ਕਿਹਾ- 'ਕਿਸਾਨ-ਪਟਵਾਰੀ ਦਾ ਰਿਸ਼ਤਾ ਨਹੁੰ-ਮਾਸ ਵਾਲਾ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News