ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

Saturday, Apr 15, 2023 - 05:38 PM (IST)

ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਅਜਨਾਲਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉਤੇ ਦੋ ਪਲਟੂਨ ਪੁਲ਼ਾਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਕਿਸਾਨਾਂ ਅਤੇ ਜਵਾਨਾਂ ਨੂੰ ਰਾਵੀ ਦਰਿਆ ਤੋਂ ਪਾਰ ਖੇਤੀ ਤੇ ਦੇਸ਼ ਦੀ ਸੁਰੱਖਿਆ ਕਰਨ ਵਿੱਚ ਵੱਡੀ ਮਦਦ ਮਿਲੇਗੀ। 

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ

ਅੱਜ ਪਿੰਡ ਦਰਿਆ ਮੂਸਾ ਅਤੇ ਕੋਟ ਰਜਾਦਾ ਵਿਖੇ ਪਲਟੂਨ ਪੁਲ਼ਾਂ ਦੇ ਉਦਘਾਟਨ ਕਰਨ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵੇਲੇ ਸਾਡਾ ਵੱਡਾ ਰਕਬਾ ਰਾਵੀ ਦਰਿਆ ਤੋਂ ਪਾਰ ਰਹਿ ਗਿਆ, ਜਿੱਥੇ ਸਾਡੇ ਕਿਸਾਨਾਂ ਅਤੇ ਦੇਸ਼ ਦੀ ਸੁਰੱਖਿਆ ਕਰਦੇ ਜਵਾਨਾਂ ਨੂੰ ਲਗਾਤਾਰ ਜਾਣਾ ਪੈਂਦਾ ਹੈ। ਸਾਡੀਆਂ ਹੁਣ ਤੱਕ ਆਈਆਂ ਸਰਕਾਰਾਂ ਨੇ ਇਸ ਅਹਿਮ ਮੁੱਦੇ ਵੱਲ ਵੀ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਹੀ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਦੋ ਪਲਟੂਨ ਪੁਲ਼ਾਂ ਦੀ ਉਸਾਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨ ਆਪਣੇ ਟਰੈਕਟਰ, ਟਰਾਲੀਆਂ, ਕੰਬਾਈਨਾਂ ਅਤੇ ਹੋਰ ਖੇਤੀ ਔਜ਼ਾਰ ਆਸਾਨੀ ਨਾਲ ਦਰਿਆ ਤੋਂ ਪਾਰ ਲਿਜਾ ਕੇ ਖੇਤੀ ਕਰ ਸਕਣਗੇ। ਇਸ ਤੋਂ ਇਲਾਵਾ ਬੀ. ਐੱਸ. ਐੱਫ. ਦੇ ਜਵਾਨ ਦੇਸ਼ ਦੀ ਹੱਦ ਦੀ ਰਾਖੀ ਲਈ ਆਪਣੀਆਂ ਜੀਪਾਂ ਅਤੇ ਹੋਰ ਗੱਡੀਆਂ ਲੰਘਾ ਸਕਣਗੇ। 

ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੈਂ ਇੱਥੇ ਪੱਕੇ ਪੁਲ਼ ਦੀ ਉਸਾਰੀ ਕਰਵਾਉਣਾ ਚਾਹੁੰਦਾ ਸੀ ਅਤੇ ਇਸ ਲਈ ਦਿੱਲੀ ਜਾ ਕੇ ਗੱਲਬਾਤ ਵੀ ਕੀਤੀ ਸੀ ਪਰ ਸਰਹੱਦ ਨੇੜੇ ਪੈਂਦੀ ਹੋਣ ਕਾਰਨ ਉਨ੍ਹਾਂ ਪੱਕੇ ਪੁਲ਼ ਦੀ ਉਸਾਰੀ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹੁਣ ਪੁਲ਼ਾਂ ਦੀ ਮਜ਼ਬੂਤੀ ਲਈ ਇਨ੍ਹਾਂ ਨੇੜੇ ਸਪਰਮ ਵੀ ਬਣਾਏ ਜਾਣਗੇ, ਜਿਨ੍ਹਾਂ ਉੱਤੇ ਦੋ ਤੋਂ ਤਿੰਨ ਕਰੋੜ ਰੁਪਏ ਦੀ ਲਾਗਤ ਆਵੇਗੀ।  ਉਨ੍ਹਾਂ ਕਿਹਾ ਕਿ ਪੁਲ਼ਾਂ ਦੀ ਉਸਾਰੀ ਨਾਲ ਰਾਵੀ ਪਾਰ ਦੇ ਇਲਾਕੇ ਵਿੱਚ ਜ਼ਮੀਨਾਂ ਦੀਆਂ ਕੀਮਤਾਂ ਵਧਣਗੀਆਂ, ਕਿਸਾਨ ਦੀ ਖੇਤੀ ਸੌਖੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇਸ਼ ਦੇ ਕਿਸਾਨ ਅਤੇ ਦੇਸ਼ ਦੇ ਜਵਾਨ ਨਾਲ ਖੜੀ ਹੈ।
PunjabKesari

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News