ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫ਼ਾ

Friday, Jan 05, 2024 - 06:33 PM (IST)

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫ਼ਾ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ’ਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ. ਐੱਸ. ਆਰ. ਪੋਰਟਲ ’ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ. ਐੱਸ. ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ. ਐੱਸ. ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਨਾਜ ਮੰਡੀਆਂ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਦਾ ਅਹਿਮ ਐਲਾਨ

ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ‘ਪੰਜਾਬ ਬਚਾ ਲਓ ਯਾਤਰਾ’ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀਆਂ ਨੂੰ ਨਸੀਹਤ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Anuradha

Content Editor

Related News