ਦੀਵਾਲੀ ਮੌਕੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਵੱਡਾ ਤੋਹਫ਼ਾ

Saturday, Nov 11, 2023 - 06:31 PM (IST)

ਦੀਵਾਲੀ ਮੌਕੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੋਗਾ : ਅੱਜ ਦੇਸ਼ ਭਰ ਵਿਚ ਦੀਵਾਲੀ ਦੇ ਤਿਉਹਾਰ ਦੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਪਵਿੱਤਰ ਤਿਉਹਾਰ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੀਆਂ 25 ਆਂਗਣਵਾੜੀ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਆਪਣੇ ਦਫ਼ਤਰ ਵਿਚ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਰੀਆਂ ਵਰਕਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।

ਇਹ ਵੀ ਪੜ੍ਹੋ : ਬਠਿੰਡਾ ’ਚ ਚਾਚੇ ਦੇ ਪੁੱਤ ਸਣੇ ਦੋ ਨੂੰ ਗੋਲ਼ੀਆਂ ਨਾਲ ਭੁੰਨਣ ਦੀ ਵੀਡੀਓ ਆਈ ਸਾਹਮਣੇ, ਹੋਇਆ ਵੱਡਾ ਖ਼ੁਲਾਸਾ

PunjabKesari

ਇਸ ਮੌਕੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਸ ਕਾਰਨ ਅੱਜ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਤੋਹਫ਼ੇ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ। ਅੱਜ ਉਨ੍ਹਾਂ ਦੇ ਦਫ਼ਤਰ ਵਿਚ ਮੋਗਾ ਜ਼ਿਲ੍ਹੇ ਦੇ 25 ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਕਤ ਵਰਕਰਾਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਅਤੇ ਮੋਗਾ ਦੇ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਅਤੇ ਜੋ ਜ਼ਿੰਮੇਵਾਰੀ ਸਾਨੂੰ ਦਿੱਤੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News