ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

Wednesday, May 24, 2023 - 06:26 PM (IST)

ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਉਹ ਜੋ ਕਹਿੰਦੇ ਹਨ, ਉਹ ਕਰਦੇ ਵੀ ਹਨ। 

ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News