ਬਸੰਤ ਪੰਚਮੀ ਮੌਕੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪੜ੍ਹੋ ਪੂਰੀ ਖ਼ਬਰ
Sunday, Feb 02, 2025 - 10:45 AM (IST)
ਸੰਗਰੂਰ/ਪਟਿਆਲਾ (ਵਿਜੈ ਕੁਮਾਰ ਸਿੰਗਲਾ) : ਪਟਿਆਲਾ ਰੇਂਜ ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਮਨਦੀਪ ਸਿੰਘ ਸਿੱਧੂ (ਆਈ. ਪੀ. ਐੱਸ) ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ 'ਤੇ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 727 ਪੁਲਸ ਮੁਲਾਜ਼ਮਾਂ ਨੂੰ ਪਦਉੱਨਤ ਕਰਕੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪਦਉੱਨਤ ਹੋਏ ਇਨ੍ਹਾਂ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਭੇਂਟ ਕਰਦਿਆਂ ਡੀ. ਆਈ. ਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਮੁਲਾਜ਼ਮ ਪਹਿਲਾਂ ਨਾਲੋਂ ਵੀ ਵਧੇਰੇ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨੂੰ ਨਿਭਾਉਂਦੇ ਹੋਏ ਲੋਕ ਹਿੱਤ 'ਚ ਕੰਮ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸ਼ਾਮ 7 ਤੋਂ ਰਾਤ 10 ਵਜੇ ਤੱਕ...
ਉਨ੍ਹਾਂ ਨੇ ਦੱਸਿਆ ਕਿ ਪਦਉੱਨਤ ਕੀਤੇ ਗਏ ਪੁਲਸ ਮੁਲਾਜ਼ਮਾਂ 'ਚ 23 ਸਹਾਇਕ ਥਾਣੇਦਾਰਾਂ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ, 132 ਹੌਲਦਾਰਾਂ ਨੂੰ ਸਹਾਇਕ ਥਾਣੇਦਾਰ ਅਤੇ 572 ਸਿਪਾਹੀਆਂ ਨੂੰ ਹੌਲਦਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਜ਼ਿਲ੍ਹੇ 'ਚ ਰਜਿਸਟਰੀਆਂ ਨੂੰ ਲੈ ਕੇ ਘਪਲਾ! ਤਹਿਸੀਲਦਾਰ 'ਤੇ ਲਿਆ ਗਿਆ ਵੱਡਾ Action
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੀ. ਆਈ. ਜੀ ਮਨਦੀਪ ਸਿੰਘ ਸਿੱਧੂ ਵੱਲੋਂ ਨਵੇਂ ਸਾਲ ਦੇ ਮੌਕੇ 'ਤੇ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ 18, ਜ਼ਿਲ੍ਹਾ ਪਟਿਆਲਾ ਦੇ 73, ਜ਼ਿਲ੍ਹਾ ਬਰਨਾਲਾ ਦੇ 10, ਜ਼ਿਲ੍ਹਾ ਮਲੇਰਕੋਟਲਾ ਦੇ 6 ਅਤੇ ਜੀ. ਆਰ. ਪੀ. ਦੇ 19 ਸਿਪਾਹੀਆਂ ਨੂੰ ਹੌਲਦਾਰ (ਕੁੱਲ 126) ਵਜੋਂ ਪਦਉੱਨਤ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8