ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

Monday, Jul 20, 2026 - 04:05 PM (IST)

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ 17 ਜੁਲਾਈ ਨੂੰ ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸਭ ਤੋਂ ਵੱਡੇ ਮੀਲ ਪੱਥਰਾਂ ਵਿੱਚੋਂ ਇੱਕ ਸਾਬਤ ਹੋਇਆ ਹੈ। 5,470 ਕਰੋੜ ਤੋਂ ਵੱਧ ਦੇ ਪ੍ਰਾਜੈਕਟਾਂ ਰਾਹੀਂ ਆਧੁਨਿਕ ਰੇਲਵੇ ਸਟੇਸ਼ਨਾਂ, ਨਵੀਆਂ ਰੇਲ ਸੇਵਾਵਾਂ, ਐਕਸਪ੍ਰੈੱਸਵੇਅ ਅਤੇ ਗ੍ਰੀਨਫੀਲਡ ਹਾਈਵੇਅਜ਼ ਦੇ ਜ਼ਰੀਏ ਸੂਬੇ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ ਮਿਲੇਗਾ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੀ ਮਹੱਤਤਾ ਸਿਰਫ਼ ਪ੍ਰਾਜੈਕਟਾਂ ਦੀ ਲਾਗਤ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਵਿਕਾਸ ਦੀ ਇਹ ਧਾਰਾ ਪੰਜਾਬ ਦੇ ਹਰ ਵੱਡੇ ਖੇਤਰ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ  ਦੋਆਬੇ ਤੋਂ ਮਾਝੇ ਅਤੇ ਮਾਲਵੇ ਤੱਕ, ਸੂਬੇ ਦੇ 12 ਜ਼ਿਲ੍ਹਿਆਂ ਨੂੰ ਅਜਿਹਾ ਇੰਫ੍ਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਸੰਪਰਕ ਪ੍ਰਬੰਧ ਹੋਰ ਬਿਹਤਰ ਹੋਵੇਗਾ, ਯਾਤਰਾ ਦਾ ਸਮਾਂ ਘਟੇਗਾ, ਵਪਾਰ ਨੂੰ ਰਫ਼ਤਾਰ ਮਿਲੇਗੀ ਅਤੇ ਨਿਵੇਸ਼ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ, ਐੱਸ. ਏ. ਐੱਸ. ਨਗਰ (ਮੋਹਾਲੀ), ਰੂਪਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕ ਸਹੂਲਤਾਂ ਨਾਲ ਪੁਨਰ ਵਿਕਾਸ ਕੀਤਾ ਗਿਆ ਹੈ। ਹੁਸ਼ਿਆਰਪੁਰ ਨੂੰ 30 ਕਰੋੜ ਦੀ ਦੌਲਤਪੁਰ ਚੌਂਕ–ਕਰਟੋਲੀ ਰੇਲ ਲਾਈਨ ਤੋਂ ਲਾਭ ਮਿਲਿਆ ਹੈ, ਜਦੋਂ ਕਿ ਅੰਮ੍ਰਿਤਸਰ ਨੂੰ ਨਵੀਂ ਅੰਮ੍ਰਿਤਸਰ (ਛੇਹਰਟਾ)–ਵਾਰਾਣਸੀ ਸੰਤ ਰਵਿਦਾਸ ਐਕਸਪ੍ਰੈੱਸ ਦੀ ਸੌਗਾਤ ਮਿਲੀ ਹੈ, ਜਿਸ ਨਾਲ ਧਾਰਮਿਕ ਅਤੇ ਸੱਭਿਆਚਾਰਕ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਤੋਂ ਇਲਾਵਾ ਨਵੀਂ ਕਰਟੋਲੀ–ਅੰਬਾਲਾ ਰੇਲ ਸੇਵਾ ਨਾਲ ਪੂਰੇ ਪੰਜਾਬ ਦੀ ਰੇਲ ਕੁਨੈਕਟੀਵਿਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਢਿੱਲੋਂ ਨੇ ਕਿਹਾ ਕਿ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈੱਸਵੇਅ ਨਾਲ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੀ ਸੰਪਰਕ ਵਿਵਸਥਾ 'ਚ ਕ੍ਰਾਂਤੀਕਾਰੀ ਸੁਧਾਰ ਹੋਵੇਗਾ। ਇਸ ਨਾਲ ਯਾਤਰਾ ਦਾ ਸਮਾਂ ਅਤੇ ਲੌਜਿਸਟਿਕਸ ਲਾਗਤ ਘਟੇਗੀ, ਮਾਲ ਢੋਆ-ਢੁਆਈ ਤੇਜ਼ ਹੋਵੇਗੀ ਅਤੇ ਖੇਤਰੀ ਵਪਾਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਐੱਸ. ਏ. ਐੱਸ. ਨਗਰ (ਮੋਹਾਲੀ) ਅਤੇ ਰੂਪਨਗਰ ਨੂੰ 1,570 ਕਰੋੜ ਦੀ ਆਈ.ਟੀ. ਸਿਟੀ–ਕੁਰਾਲੀ ਗ੍ਰੀਨਫੀਲਡ ਹਾਈਵੇਅ ਅਤੇ ਅੰਬਾਲਾ–ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਦੀ ਪੀ.ਆਰ.-7 ਸਪਰ ਪਰਿਯੋਜਨਾ ਤੋਂ ਲਾਭ ਮਿਲੇਗਾ, ਜਿਸ ਨਾਲ ਇਹ ਖੇਤਰ ਉਦਯੋਗ, ਸੂਚਨਾ ਤਕਨਾਲੋਜੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਕੇਂਦਰ ਵਜੋਂ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ ਪੱਥਰ ਰੱਖੇ ਜਾਣ ਨਾਲ ਟ੍ਰੈਫਿਕ ਦਾ ਦਬਾਅ ਘਟੇਗਾ, ਮਾਲ ਢੋਆ-ਢੁਆਈ ਸੁਗਮ ਹੋਵੇਗੀ ਅਤੇ ਲੁਧਿਆਣਾ, ਬਠਿੰਡਾ ਅਤੇ ਹੋਰ ਪ੍ਰਮੁੱਖ ਆਰਥਿਕ ਕੇਂਦਰਾਂ ਦਰਮਿਆਨ ਸੰਪਰਕ ਹੋਰ ਬਿਹਤਰ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...

ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਲਾਨੇ ਗਏ ਪ੍ਰਾਜੈਕਟਾਂ ਨਾਲ ਜਲੰਧਰ, ਐੱਸ. ਏ. ਐੱਸ. ਨਗਰ (ਮੋਹਾਲੀ), ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਆਸ-ਪਾਸ ਦੇ ਖੇਤਰਾਂ ਨੂੰ ਸਮੂਹਿਕ ਤੌਰ 'ਤੇ ਲਾਭ ਮਿਲੇਗਾ। ਇਹ ਇਸ ਗੱਲ ਦਾ ਸਬੂਤ ਹੈ ਕਿ ਮੋਦੀ ਸਰਕਾਰ ਦਾ ਵਿਕਾਸ ਏਜੰਡਾ ਪੰਜਾਬ ਦੇ ਹਰ ਖੇਤਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੰਮਾਂ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਵਿਕਾਸ ਕੋਮੀ ਤਰਜ਼ੀਹ ਹੈ। ਇਹ ਪ੍ਰਾਜੈਕਟ ਸੂਬੇ ਦੀ ਅਰਥ ਵਿਵਸਥਾ ਨੂੰ ਨਵੀਂ ਮਜ਼ਬੂਤੀ ਦੇਣਗੀਆਂ, ਸੰਪਰਕ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਅਤੇ ਖੁਸ਼ਹਾਲੀ ਦੇ ਸਥਾਈ ਮੌਕੇ ਪੈਦਾ ਕਰਨਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News