ਪੰਜਾਬ ਦੇ 65 ਲੱਖ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਸਿਹਤ ਮੰਤਰੀ ਨੇ ਕਰ ''ਤਾ ਵੱਡਾ ਐਲਾਨ (ਵੀਡੀਓ)
Tuesday, Jul 01, 2025 - 01:35 PM (IST)

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਕੌਮੀ ਡਾਕਟਰ ਦਿਵਸ' 'ਤੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਅਹਿਮ ਐਲਾਨ ਕੀਤਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਮਿਲੇਗਾ। ਇਸ ਦੇ ਨਾਲ ਹੀ ਆਮ ਆਦਮੀ ਕਲੀਨਿਕਾਂ 'ਚ ਡੇਂਗੂ, ਪ੍ਰੈੱਗਨੈਂਸੀ, ਐੱਚ. ਆਈ. ਵੀ. ਅਤੇ ਹੈਪੇਟਾਈਟਸ ਦੇ ਟੈਸਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ
ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਨੇ ਮੈਡੀਕਲ ਖੇਤਰ 'ਚ ਕਾਫੀ ਤਰੱਕੀ ਕਰ ਲਈ ਹੈ ਅਤੇ ਹਾਰਟ ਅਟੈਕ ਦੀ ਬੀਮਾਰੀ ਦਾ ਇਲਾਜ ਅਤਿ-ਆਧੁਨਿਕ ਤਰੀਕੇ ਨਾਲ ਹੋ ਰਿਹਾ ਹੈ। ਜਦੋਂ ਕਿਸੇ ਨੂੰ ਹਾਰਟ ਅਟੈਕ ਹੁੰਦਾ ਹੈ ਤਾਂ ਇਹ ਮਿੰਟਾਂ-ਸਕਿੰਟਾਂ ਦੀ ਖੇਡ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਮਰੀਜ਼ਾਂ ਨੂੰ ਇਕ ਸਪੈਸ਼ਲ ਟੀਕਾ ਲਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਦੀ ਧਾਰਨਾ ਹੁੰਦੀ ਸੀ ਕਿ ਸਰਕਾਰੀ ਹਸਪਤਾਲਾਂ 'ਚ ਹਾਰਟ ਅਟੈਕ ਦਾ ਇਲਾਜ ਨਹੀਂ ਹੁੰਦਾ ਅਤੇ ਸ਼ਾਇਦ ਪਹਿਲਾਂ ਹੁੰਦਾ ਵੀ ਨਾ ਹੋਵੇ।
ਇਹ ਵੀ ਪੜ੍ਹੋ : ਪੰਜਾਬ 'ਚ 31 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਜੇਕਰ ਨਾ ਮੰਨੇ ਤਾਂ ਹੋਵੇਗੀ ਸਖ਼ਤ ਕਾਰਵਾਈ
ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਖੇਤਰ ਵਲੋਂ ਮਿਲ ਕੇ ਕੰਮ ਕਰਨ ਨਾਲ ਵੀ ਲੋਕਾਂ ਦੀ ਧਾਰਨਾ ਬਦਲੀ ਹੈ। ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਜ ਉਹ ਡਾਕਟਰ ਦਿਵਸ ਦੇ ਮੌਕੇ 'ਤੇ ਸਾਰੇ ਡਾਕਟਰਾਂ ਨੂੰ ਵਧਾਈ ਦਿੰਦੇ ਹਨ ਅਤੇ ਨਾਲ ਹੀ ਉਨ੍ਹਾਂ ਦਾ ਧੰਨਵਾਦ ਕਰਦੇ ਹਨ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਸੂਬੇ ਦੇ ਲੋਕਾਂ ਦਾ ਮੁੱਢਲਾ ਅਧਿਕਾਰ ਹੈ ਅਤੇ ਇਹ ਸਭ ਨੂੰ ਮਿਲਣੀਆਂ ਚਾਹੀਦੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਐੱਨ. ਜੀ. ਓ. ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਨਸ਼ੇ ਨੂੰ ਰੋਕ ਲੱਗੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8