ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦੁਧਾਰੂ ਪਸ਼ੂਆਂ ਦਾ ਕਰ ਦਿੱਤਾ...

Thursday, Jun 26, 2025 - 10:20 AM (IST)

ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦੁਧਾਰੂ ਪਸ਼ੂਆਂ ਦਾ ਕਰ ਦਿੱਤਾ...

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇਕ ਸਾਲ ਦੌਰਾਨ ਸੂਬੇ ਭਰ ’ਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਿਤ ਕੀਤਾ ਹੈ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ ਤਾਂ...

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜ਼ੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪੱਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ! 28 ਤੇ 29 ਜੂਨ ਲਈ ਹੋਇਆ ਅਹਿਮ ਐਲਾਨ

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News