ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ

Saturday, Jun 21, 2025 - 09:27 AM (IST)

ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ’ਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਨ੍ਹਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸਬੰਧੀ ਹੁਕਮ ਜਾਰੀ ਕੀਤੇ।

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ ਹੋ ਜਾਣ ALERT, 30 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਤਾਂ...

ਡਾ. ਬਲਜੀਤ ਕੌਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਸਰਵੇ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਪਹੁੰਚੇ। ਉਨ੍ਹਾਂ ਆਗਾਹ ਕੀਤਾ ਕਿ ਸਰਵੇ ਦੌਰਾਨ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿਚ ਪਈ ਰਕਮ ਦੀ ਰਿਕਵਰੀ ਕਰ ਕੇ ਹੋਰ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ। ਵਿੱਤੀ ਸਾਲ 2025-26 ਦੌਰਾਨ ਹੁਣ ਤੱਕ 43,644 ਨਵੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕਾਰਵਾਈ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ’ਚ ਮੁਕੰਮਲ ਕੀਤੀ ਜਾਵੇ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਆਈ. ਏ. ਐੱਸ. ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਆਈ. ਏ. ਐੱਸ. ਸਮੇਤ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਦਫ਼ਤਰ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News