ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ੁਸ਼ਖਬ਼ਰੀ, CM ਮਾਨ ਨੇ ਆਉਣ ਵਾਲੇ ਦਿਨਾਂ ਲਈ ਕੀਤਾ ਵੱਡਾ ਐਲਾਨ (ਵੀਡੀਓ)
Wednesday, Nov 26, 2025 - 01:36 PM (IST)
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੀਨਾਨਗਰ 'ਚ ਨਵੇਂ ਖੰਡ ਮਿੱਲ ਪ੍ਰਾਜੈਕਟ ਅਤੇ ਕੋ-ਜਨਰੇਸ਼ਨ ਪਲਾਂਟ ਦਾ ਉਦਘਾਟਨ ਕੀਤਾ ਗਿਆ। ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 2 ਹਜ਼ਾਰ ਟਨ ਤੋਂ ਵਧਾ ਕੇ 5 ਹਜ਼ਾਰ ਟਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਿੱਲ 'ਚ 2850 ਗੰਨਾ ਕਿਸਾਨ ਇਸ ਮਿੱਲ ਨੂੰ ਗੰਨਾ ਸਪਲਾਈ ਕਰ ਰਹੇ ਹਨ ਪਰ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਗੰਨਾ ਸਪਲਾਈ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵੱਧ ਕੇ 7025 ਹੋ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਦੂਰ-ਦੁਰਾਡੇ ਦੀਆਂ ਮਿੱਲਾਂ 'ਚ ਜਾਣ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਉਨ੍ਹਾਂ ਦੀ ਟਰਾਂਸਪੋਰਟੇਸ਼ਨ ਅਤੇ ਸਮੇਂ ਦੀ ਬੱਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਅਸੀਂ ਗੰਨੇ ਦੀ ਫ਼ਸਲ ਦੀ ਗੁਣਵੱਤਾ ਵੀ ਵਧਾ ਰਹੇ ਹਾਂ ਅਤੇ ਇਸ ਮਿੱਲ ਨਾਲ ਕਿਸਾਨਾਂ ਦੀ ਦੂਰ-ਦੂਰਾਡੇ ਜਾਣ ਵਾਲੀ ਖੱਜਲ-ਖੁਆਰੀ ਵੀ ਘਟੇਗੀ। ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦਾ 416 ਰੁਪਏ ਪ੍ਰਤੀ ਕੁਇੰਟਲ ਭਾਅ ਫਿਕਸ ਕੀਤਾ ਗਿਆ ਹੈ, ਜੋ ਕਿ ਸਾਰੇ ਦੇਸ਼ ਤੋਂ ਵੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਫੈਕਟਰੀ ਤਿੰਨ ਗੁਣਾ ਵੱਧ ਵਧਾ ਦੇਈਏ ਤਾਂ ਫਿਰ ਲੇਬਰ ਵੀ ਤਿੰਨ ਗੁਣਾ ਵੱਧ ਹੋਵੇਗੀ ਅਤੇ ਪ੍ਰੋਡਕਸ਼ਨ ਵੀ ਤਿੰਨ ਗੁਣਾ ਵੱਧ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ! ਪਾਵਰਕਾਮ ਵਲੋਂ ਵੱਡੇ ਐਕਸ਼ਨ ਦੀ ਤਿਆਰੀ
ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਦਿਨ ਹੈ ਅਤੇ ਸਾਨੂੰ ਸਭ ਨੂੰ ਮਿਹਨਤ ਕਰਕੇ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ। ਚੰਡੀਗੜ੍ਹ 'ਚ ਕਿਸਾਨਾਂ ਦੇ ਇਕੱਠ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨਾਲ ਉਨ੍ਹਾਂ ਦੀਆਂ ਮੰਗਾਂ ਹਨ, ਜਿਸ ਨੂੰ ਕੇਂਦਰ ਸਰਕਾਰ ਵਲੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਸਮੇਂ-ਸਮੇਂ ਸਿਰ ਕਿਸਾਨਾਂ ਨਾਲ ਮਿਲਣੀ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹਰ ਪਰਿਵਾਰ ਲਈ 10 ਲੱਖ ਦਾ ਬੀਮਾ ਅਸੀਂ ਸ਼ੁਰੂ ਕਰਨ ਜਾ ਰਹੇ ਹਾਂ ਅਤੇ ਹੋਰ ਵੀ ਵੱਡੇ-ਵੱਡੇ ਪ੍ਰਾਜੈਕਟ ਸੂਬਾ ਵਾਸੀਆਂ ਲਈ ਆ ਰਹੇ ਹਨ ਅਤੇ ਡਾਕਟਰਾਂ ਦੀ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਪੰਜਾਬ ਦੇ ਹੱਕਾਂ ਦੀ ਗੱਲ ਹੁੰਦੀ ਹੈ, ਉੱਥੇ ਪੰਜਾਬ ਸਰਕਾਰ ਨਾਲ ਖੜ੍ਹਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
