ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਵੱਡਾ ਫ਼ਾਇਦਾ

Saturday, Nov 30, 2024 - 12:32 PM (IST)

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਵੱਡਾ ਫ਼ਾਇਦਾ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਵੇਂ ਡਿਪੂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਦਿੱਤੀ ਗਈ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ 'ਚ 9,792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣੇ ਹਨ। ਇਨ੍ਹਾਂ 'ਚੋਂ 8,040 ਪੇਂਡੂ ਖੇਤਰਾਂ ਅਤੇ 1742 ਸ਼ਹਿਰੀ ਖੇਤਰਾਂ 'ਚ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਡਿਪੂਆਂ ਲਈ ਅਰਜ਼ੀਆਂ ਦੀ ਆਖ਼ਰੀ ਤਾਰੀਖ਼ 5 ਦਸੰਬਰ, 2024 ਹੈ।

ਇਹ ਵੀ ਪੜ੍ਹੋ : CM ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹੀ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ 8 ਸਾਲਾਂ ਬਾਅਦ ਕਣਕ ਦੀ ਵੰਡ 'ਤੇ ਡਿਪੂ ਹੋਲਡਰਾਂ ਦੀ ਮਾਰਜਨ ਮਨੀ ਨੂੰ ਵਧਾ ਕੇ ਕਰੀਬ ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2016 'ਚ ਇਹ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਆਉਣ ਵਾਲੇ 7 ਦਿਨਾਂ ਦਾ ਹਾਲ

ਇਹ ਵਾਧਾ ਅਪ੍ਰੈਲ, 2024 ਤੋਂ ਲਾਗੂ ਕੀਤਾ ਗਿਆ ਹੈ। ਨਤੀਜੇ ਵਜੋਂ ਇਸ ਤਹਿਤ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਇਸ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ ਕਿ ਜੇਕਰ ਇੱਕ ਡਿਪੂ ਹੋਲਡਰ ਦੇ 200 ਰਾਸ਼ਨ ਕਾਰਡ/800 ਲਾਭਪਾਤਰੀ ਜੁੜੇ ਹੋਏ ਹਨ ਅਤੇ ਹਰੇਕ ਲਾਭਪਾਤਰੀ ਨੂੰ ਪ੍ਰਤੀ ਮਹੀਨਾ 5 ਕਿੱਲੋ ਕਣਕ ਦਿੱਤੀ ਜਾਂਦੀ ਹੈ ਤਾਂ ਪਹਿਲਾਂ ਉਸ ਨੂੰ ਕਰੀਬ 2,000 ਰੁਪਏ ਦੀ ਮਾਰਜਿਨ ਮਨੀ ਮਿਲਦੀ ਸੀ ਪਰ ਹੁਣ ਵਾਧੇ ਤੋਂ ਬਾਅਦ ਉਨ੍ਹਾਂ ਨੂੰ 3,600 ਰੁਪਏ ਪ੍ਰਤੀ ਮਹੀਨਾ ਤੱਕ ਮਾਰਜਿਨ ਮਨੀ ਮਿਲੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News