ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਵੱਡੀ ਖ਼ੁਸ਼ਖ਼ਬਰੀ, ਨਵੀਂ ਸਕੀਮ ਦੇਵੇਗੀ ਬੇਹੱਦ ਰਾਹਤ

Wednesday, Oct 01, 2025 - 02:03 PM (IST)

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਵੱਡੀ ਖ਼ੁਸ਼ਖ਼ਬਰੀ, ਨਵੀਂ ਸਕੀਮ ਦੇਵੇਗੀ ਬੇਹੱਦ ਰਾਹਤ

ਚੰਡੀਗੜ੍ਹ/ਤਰਨਤਾਰਨ (ਅੰਕੁਰ) : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨਤਾਰਨ ਤੋਂ ‘ਮੇਰਾ ਘਰ, ਮੇਰਾ ਮਾਣ’ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਤਰਨਤਾਰਨ ਤੋਂ ਸ਼ੁਰੂ ਹੋਈ ਇਹ ‘ਮੇਰਾ ਘਰ, ਮੇਰਾ ਮਾਣ’ ਮੁਹਿੰਮ ਸੂਬੇ ’ਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ ਅਤੇ ਇਸ ਸਕੀਮ ਨਾਲ ਲੋਕਾਂ ਨੂੰ ਬੇਹੱਦ ਰਾਹਤ ਮਿਲੇਗੀ। ਇਸ ਸਕੀਮ ਨੂੰ ਸੂਬੇ ’ਚ ਮਿਸ਼ਨ ਮੋਡ ’ਚ ਲਾਗੂ ਕੀਤਾ ਜਾ ਰਿਹਾ ਹੈ, ਜੋ ਦਸੰਬਰ, 2026 ਤੱਕ ਸੂਬੇ ਭਰ ’ਚ ਲਾਗੂ ਕਰ ਦਿੱਤੀ ਜਾਵੇਗੀ। ਇਸ ਦਾ ਮਕਸਦ ਲਾਲ ਲਕੀਰ ’ਚ ਰਹਿ ਰਹੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਰਟੀ ਕਾਰਡ ਤੁਹਾਡੀ ਜ਼ਮੀਨ ’ਤੇ ਤੁਹਾਡੇ ਮਾਲਕੀ ਦੇ ਹੱਕਾਂ ਦਾ ਸਪੱਸ਼ਟ, ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ

ਹੁਣ ਕਿਸੇ ਨੂੰ ਇਹ ਨਹੀਂ ਕਹਿਣਾ ਪਵੇਗਾ ਕਿ ਤੁਹਾਡੇ ਕੋਲ ਜ਼ਮੀਨ ਦਾ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸੰਪਤੀ ਕਾਰਡ ਹੁਣ ਬੈਂਕ ’ਚ ਤੁਹਾਡੀ ਜ਼ਮੀਨ ਦੀ ਗਾਰੰਟੀ ਦਾ ਕਾਗ਼ਜ਼ ਬਣੇਗਾ ਅਤੇ ਤੁਸੀਂ ਆਸਾਨੀ ਨਾਲ ਕਰਜ਼ਾ ਆਦਿ ਪ੍ਰਾਪਤ ਕਰ ਸਕੋਗੇ। ਇਸ ਮੌਕੇ ਹਲਕਾ ਇੰਚਾਰਜ ਤਰਨਤਾਰਨ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਤਰਨਤਾਰਨ ਗੁਰਮੀਤ ਸਿੰਘ ਤੇ ਜ਼ਿਲ੍ਹਾ ਮਾਲ ਅਫ਼ਸਰ ਤਰਨਤਾਰਨ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News