ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬੇ ਦੇ ਇਤਿਹਾਸ ''ਚ ਪਹਿਲੀ ਵਾਰ ਹੋਇਆ ਇਹ ਕੰਮ
Saturday, Feb 22, 2025 - 12:41 PM (IST)

ਚੰਡੀਗੜ੍ਹ : ਪੰਜਾਬ ਦੇ ਈ. ਟੀ. ਟੀ. ਅਧਿਆਪਕਾਂ ਲਈ ਵੱਡੀ ਖ਼ੁਸ਼ਖਬਰੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਹੁਕਮ ਜਾਰੀ ਕੀਤੇ ਹਨ। ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਦੇ ਅਫ਼ਸਰ ਸਾਹਿਬਾਨਾਂ ਨਾਲ ਸਮੀਖਿਆ ਮੀਟਿੰਗ ਕੀਤੀ। 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ ਹੈ। ਆਉਣ ਵਾਲੇ ਦਿਨਾਂ 'ਚ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ, ਪੈ ਗਿਆ ਵੱਡਾ ਪੰਗਾ
ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿਚ ਆਉਣ ਦੇ 35 ਮਹੀਨਿਆਂ ਵਿਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਜਿਸ ਵਿਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿਚ ਦਿੱਤੀਆਂ ਗਈਆਂ ਹਨ, ਜੋ ਸਾਡੀ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਸਭ ਦੇ ਮਸਲੇ ਹੱਲ ਹੋਣਗੇ ਅਤੇ ਸਭ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਾਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸੈਂਕੜੇ ਪਿੰਡਾਂ ਲਈ ਖ਼ੁਸ਼ਖਬਰੀ, ਜਾਰੀ ਹੋ ਗਿਆ ਵੱਡਾ ਟੈਂਡਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e