ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬੇ ਦੇ ਹਰ ਪ੍ਰਾਜੈਕਟ ਨੂੰ ਮਿਲੇਗੀ ਮਨਜ਼ੂਰੀ! ਪੜ੍ਹੋ ਪੂਰੀ ਖ਼ਬਰ

Saturday, Nov 08, 2025 - 03:33 PM (IST)

ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬੇ ਦੇ ਹਰ ਪ੍ਰਾਜੈਕਟ ਨੂੰ ਮਿਲੇਗੀ ਮਨਜ਼ੂਰੀ! ਪੜ੍ਹੋ ਪੂਰੀ ਖ਼ਬਰ

ਫਿਰੋਜ਼ਪੁਰ (ਕੁਮਾਰ) : ਪੰਜਾਬ ਦੇ ਫਿਰੋਜ਼ਪੁਰ ਤੋਂ ਅੱਜ ਦਿੱਲੀ ਵੰਦੇ ਭਾਰਤ ਟਰੇਨ ਦੀ ਸ਼ੁਰੂਆਤ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਨੂੰ ਆਨਲਾਈਨ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਇਤਿਹਾਸਕ ਕਦਮ ਫਿਰੋਜ਼ਪੁਰ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਪਾਵੇਗਾ ਅਤੇ ਵਪਾਰੀਆਂ ਸਮੇਤ ਪੂਰੇ ਖੇਤਰ ਨੂੰ ਬਹੁਤ ਲਾਭ ਪਹੁੰਚਾਵੇਗਾ। ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਰੇਲਵੇ ਵਿਭਾਗ ਨਾਲ ਸਬੰਧਿਤ ਪ੍ਰਾਜੈਕਟ ਤਿਆਰ ਕਰ ਕੇ ਭਿਜਵਾਉਣ, ਮੈਂ ਉਨ੍ਹਾਂ ਨੂੰ ਮਨਜ਼ੂਰੀ ਦਿਵਾਵਾਂਗਾ।

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈ ਰਹੇ 2.50 ਲੱਖ ਲੋਕਾਂ ਲਈ ਚਿੰਤਾ ਭਰੀ ਖ਼ਬਰ, ਡਿਪੂ ਹੋਲਡਰ ਵੀ...

ਉਨ੍ਹਾਂ ਕਿਹਾ ਕਿ ਅੱਜ ਸਮਾਂ ਹੈ ਅਤੇ ਮੇਰਾ ਵਾਅਦਾ ਹੈ ਕਿ ਪੰਜਾਬ ਦੇ ਜਿੰਨੇ ਵੀ ਪ੍ਰਾਜੈਕਟ ਮੁੱਖ ਮੰਤਰੀ ਵੱਲੋਂ ਭੇਜੇ ਜਾਣਗੇ, ਉਨ੍ਹਾਂ ਨੂੰ ਮਨਜ਼ੂਰੀ ਦਿਵਾਈ ਜਾਵੇਗੀ ਅਤੇ ਉਨ੍ਹਾਂ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚ-ਮੁੱਚ ਪੰਜਾਬ ਦਾ ਵਿਕਾਸ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ’ਚ ਕੇਂਦਰ ਸਰਕਾਰ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਜਿੰਨੀ ਚਾਹੇ ਮਰਜ਼ੀ ਕੇਂਦਰ ਸਰਕਾਰ ਅਤੇ ਭਾਜਪਾ ਦੀ ਵਿਰੋਧਤਾ ਕਰਨ ਜਾਂ ਕੇਂਦਰ ਸਰਕਾਰ ਖ਼ਿਲਾਫ਼ ਜਿੰਨੇ ਮਰਜ਼ੀ ਚੁਟਕਲੇ ਸੁਣਾਉਣ, ਮੈਨੂੰ ਉਸ ’ਚ ਕੋਈ ਇਤਰਾਜ਼ ਨਹੀਂ ਹੈ ਪਰ ਮੈਂ ਚਾਹੁੰਦਾ ਹਾਂ ਕਿ ਪੰਜਾਬ ਦਾ ਵਿਕਾਸ ਹੋਵੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ, ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ...

ਰਵਨੀਤ ਬਿੱਟੂ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਵਿਕਾਸ ਦੇ ਬਹੁਤ ਸਮਰਥਕ ਹਨ ਅਤੇ ਚਾਹੁੰਦੇ ਹਨ ਕਿ ਪੰਜਾਬ ਹਰ ਖੇਤਰ ’ਚ ਤਰੱਕੀ ਕਰੇ ਅਤੇ ਖੁਸ਼ਹਾਲ ਹੋਵੇ ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਕਸਰ ਮਜ਼ਾਕ ਉਡਾਉਂਦੇ ਹਨ ਅਤੇ ਪ੍ਰਧਾਨ ਮੰਤਰੀ ਅਤੇ ਭਾਜਪਾ ਦੀ ਆਲੋਚਨਾ ਕਰਦੇ ਹਨ ਪਰ ਕਦੇ ਵੀ ਪੰਜਾਬ ਦੇ ਵਿਕਾਸ ਬਾਰੇ ਗੱਲ ਨਹੀਂ ਕਰਦੇ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਿਰੋਜ਼ਪੁਰ ਤੋਂ 6 ਰੇਲਗੱਡੀਆਂ ਚਲਾਈਆਂ ਗਈਆਂ ਹਨ ਅਤੇ ਭਵਿੱਖ ’ਚ ਹੋਰ ਵੀ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਦਾ ਬਜਟ 20 ਲੱਖ ਕਰੋੜ ਰੁਪਏ ਹੈ ਅਤੇ ਰੇਲਵੇ ਵਿਭਾਗ ਵੱਲੋਂ ਪੰਜਾਬ ’ਚ ਕੀਤੇ ਗਏ ਸਾਰੇ ਪ੍ਰਾਜੈਕਟ ਲੱਖਾਂ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਗੇ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨਗੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News