ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ

Tuesday, Jul 01, 2025 - 09:51 AM (IST)

ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਆਦਮਪੁਰ ਤੋਂ ਮੁੰਬਈ ਲਈ ਇੰਡੀਗੋ ਦੀ ਸਿੱਧੀ ਉਡਾਣ 2 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਉਡਾਣ ਦਾ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਵਾਗਤ ਕੀਤਾ ਹੈ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਖ਼ਬਰ ਖ਼ਾਸ ਤੌਰ ’ਤੇ ਸਿੱਖ ਸੰਗਤ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਮੰਗ ਨੂੰ ਪੂਰਾ ਕਰੇਗੀ। ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਨਵੀਂ ਉਡਾਣ ਨਹੀਂ ਹੈ, ਸਗੋਂ ਇਸ ਨੇ ਸਿੱਖ ਸੰਗਤ ਦੇ ਸਾਲਾਂ ਪੁਰਾਣੇ ਇੰਤਜ਼ਾਰ ਨੂੰ ਖ਼ਤਮ ਕੀਤਾ ਹੈ। ਇਹ ਉਹ ਮੰਗ ਸੀ ਜੋ ਉਨ੍ਹਾਂ ਵੱਲੋਂ ਲਗਾਤਾਰ ਸੰਸਦ ਅਤੇ ਸਰਕਾਰ ਦੇ ਸਾਹਮਣੇ ਚੁੱਕੀ ਜਾ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਗਿਆ ਆਹ ਪੰਗਾ!

ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਤੋਂ ਹਜ਼ੂਰ ਸਾਹਿਬ ਪਹੁੰਚਣਾ, ਖ਼ਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਲਈ ਕਾਫੀ ਮੁਸ਼ਕਲ ਸੀ ਕਿਉਂਕਿ ਇੱਥੋਂ ਇਸ ਲਈ ਕੋਈ ਸਿੱਧੀ ਉਡਾਣ ਨਹੀਂ ਸੀ। ਇਸ ਨੂੰ ਵੇਖਦਿਆਂ ਪੰਜਾਬ-ਮੁੰਬਈ-ਨਾਂਦੇੜ ਹਵਾਈ ਸੰਪਰਕ ਦੀ ਮੰਗ ਲਗਾਤਾਰ ਚੁੱਕੀ ਜਾ ਰਹੀ ਸੀ ਅਤੇ ਉਨ੍ਹਾਂ ਵੱਲੋਂ ਵੀ ਰਾਜ ਸਭਾ ’ਚ ਇਹ ਮੁੱਦਾ ਪ੍ਰਮੁੱਖਤਾ ਨਾਲ ਰੱਖਿਆ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਸਾਡੀ ਗੁਰੂਘਰਾਂ ਤੱਕ ਪਹੁੰਚ ਨੂੰ ਵਧਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਹੈ। ਉਡਾਨ ਵਰਗੀਆਂ ਯੋਜਨਾਵਾਂ ਰਾਹੀਂ ਉਨ੍ਹਾਂ ਨੇ ਇਹ ਸਾਬਤ ਕੀਤਾ ਹੈ ਕਿ ਕੇਂਦਰ ਸਰਕਾਰ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਪੂਰਾ ਮਾਣ ਰੱਖਦੀ ਹੈ।

ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ ਸਾਵਧਾਨ

ਇਸ ਤੋਂ ਪਹਿਲਾਂ ਆਦਮਪੁਰ ਤੋਂ ਨੰਦੇੜ ਸਾਹਿਬ ਦੀਆਂ ਉਡਾਣਾਂ ਸ਼ੁਰੂ ਵੀ ਕੀਤੀਆਂ ਗਈਆਂ ਸਨ ਅਤੇ ਹੁਣ ਆਦਮਪੁਰ ਤੋਂ ਮੁੰਬਈ ਦੀ ਸਿੱਧੀ ਉਡਾਣ ਸਿੱਖ ਸ਼ਰਧਾਲੂਆਂ ਲਈ ਇਕ ਹੋਰ ਵੱਡੀ ਖ਼ੁਸ਼ਖ਼ਬਰੀ ਹੈ। ਸੰਧੂ ਨੇ ਕਿਹਾ ਕਿ ਇਸ ਉਡਾਣ ਦਾ ਮਕਸਦ ਦੇਸ਼ ਦੇ ਛੋਟੇ ਸ਼ਹਿਰਾਂ ਨੂੰ ਹਵਾਈ ਸੰਪਰਕ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਲਈ ਬਹੁਤ ਚੰਗਾ ਕਦਮ ਹੈ ਕਿਉਂਕਿ ਇਸ ਨਾਲ ਪੰਜਾਬ ਦੇ ਹਵਾਈ ਸੰਪਰਕ ’ਚ ਵੱਡਾ ਸੁਧਾਰ ਹੋਵੇਗਾ। ਸੰਧੂ ਨੇ ਕਿਹਾ ਕਿ ਉਡਾਣ ਪ੍ਰਾਜੈਕਟ ਤਹਿਤ ਪੰਜਾਬ ’ਚ ਚਾਰ ਹਵਾਈ ਅੱਡੇ ਆਦਮਪੁਰ, ਬਠਿੰਡਾ, ਲੁਧਿਆਣਾ ਅਤੇ ਪਠਾਨਕੋਟ ਵੀ ਕਾਰਜਸ਼ੀਲ ਹੋ ਚੁੱਕੇ ਹਨ। ਸੰਧੂ ਨੇ ਕਿਹਾ ਕਿ ਇਸ ਨਵੀਂ ਉਡਾਣ ਨਾਲ ਪੰਜਾਬ ਦੇ ਕਾਰੋਬਾਰੀਆਂ ਅਤੇ ਆਮ ਯਾਤਰੀਆਂ ਨੂੰ ਵੀ ਬਹੁਤ ਫ਼ਾਇਦਾ ਹੋਵੇਗਾ ਕਿਉਂਕਿ ਮੁੰਬਈ ਦੇਸ਼ ਦੀ ਆਰਥਿਕ ਰਾਜਧਾਨੀ ਹੈ ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਹੈ। ਆਦਮਪੁਰ ਤੋਂ ਮੁੰਬਈ ਵਿਚਕਾਰ ਇਹ ਸਿੱਧਾ ਸੰਪਰਕ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਨੂੰ ਮੁੰਬਈ ਦੇ ਪ੍ਰਮੁੱਖ ਬੰਦਰਗਾਹਾਂ ਨਾਲ ਜੋੜਨ ’ਚ ਮਦਦ ਕਰੇਗਾ। ਇਸ ਨਾਲ ਦੋਹਾਂ ਖੇਤਰਾਂ ’ਚ ਵਪਾਰਕ ਗਤੀਵਿਧੀਆਂ ਅਤੇ ਸੈਰ-ਸਪਾਟੇ ਨੂੰ ਵੀ ਫ਼ਾਇਦਾ ਮਿਲੇਗਾ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News