ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
Thursday, Jan 02, 2025 - 10:45 AM (IST)
ਖਮਾਣੋਂ (ਅਰੋੜਾ) : ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਅਤੇ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਤੇ ਕੇਂਦਰ ਵੱਲੋਂ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਜਲ ਜੀਵਨ ਮਿਸ਼ਨ ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 92 ਪਿੰਡਾਂ ਨੂੰ ਪੀਣਯੋਗ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ‘ਮੈਗਾ ਨਹਿਰੀ ਪਾਣੀ ਪ੍ਰਾਜੈਕਟ’ ਪਿੰਡ ਨਾਨੋਵਾਲ ਵਿਖੇ ਲਾਇਆ ਗਿਆ ਹੈ, ਜੋ ਕਿ ਜਲਦ ਹੀ ਲੋਕ ਅਰਪਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ
ਜਾਣਕਾਰੀ ਸਾਂਝੀ ਕਰਦਿਆਂ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਇਸ਼ਾਨ ਕੌਸ਼ਲ ਨੇ ਦੱਸਿਆ ਕਿ ਪ੍ਰਾਜੈਕਟ ’ਚ ਬਲਾਕ ਖੇੜਾ ਦੇ 69 ਪਿੰਡ ਅਤੇ ਬਲਾਕ ਬਸੀ ਪਠਾਣਾ ਦੇ 23 ਪਿੰਡ ਸ਼ਾਮਲ ਹਨ। ਇਨ੍ਹਾਂ ਪਿੰਡਾਂ ’ਚ ਕੁੱਲ 131 ਕਿਲੋਮੀਟਰ ਡੀ.ਆਈ. ਟ੍ਰਾਂਸਮਿਸ਼ਨ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਸਾਫ-ਸੁਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਦੇ ਵਾਧੇ ਦੇ ਐਲਾਨ ਤੋਂ ਬਾਅਦ ਖੜ੍ਹੀ ਹੋਈ ਇਹ ਵੱਡੀ ਮੁਸੀਬਤ
ਪ੍ਰਾਜੈਕਟ ਅਧੀਨ ਪਿੰਡ ਨਾਨੋਵਾਲ ਵਿਖੇ ਇਕ ਵਾਟਰ ਟ੍ਰੀਟਮੈਂਟ ਪਲਾਂਟ (12 ਐੱਮ.ਐੱਲ.ਡੀ.) ਲਾਇਆ ਗਿਆ ਹੈ ਅਤੇ ਭਾਖੜਾ ਨਹਿਰ (ਮੇਨ ਲਾਈਨ) ਦੀ ਰਾਜਪੁਰਾ ਡਿਸਟ੍ਰੀਬਿਊਟਰੀ ਦਾ ਪਾਣੀ ਲੈ ਕੇ, ਫਿਲਟਰੇਸ਼ਨ ਅਤੇ ਕਲੋਰੀਨੇਸ਼ਨ ਰਾਹੀਂ ਕੀਟਾਣੂ ਰਹਿਤ ਕਰਕੇ 92 ਪਿੰਡਾਂ ਦੇ ਸਬੰਧਤ ਜਲ ਘਰਾਂ ਦੀਆਂ ਟੈਂਕੀਆਂ ’ਚ ਭਰਿਆ ਜਾਵੇਗਾ। ਜਿੱਥੋਂ ਪਾਈਪ ਲਾਈਨਾਂ ਰਾਹੀਂ ਘਰ-ਘਰ ਪਹੁੰਚਾਇਆ ਜਾਵੇਗਾ। ਪ੍ਰਾਜੈਕਟ ਦੀ ਕੁੱਲ ਅਨੁਮਾਨਤ ਲਾਗਤ 100.08 ਕਰੋੜ ਰੁਪਏ ਹੈ।
ਇਹ ਵੀ ਪੜ੍ਹੋ : ਧਾਰਮਿਕ ਸਥਾਨ 'ਤੇ ਪਤੀ ਨੂੰ ਦੋਸਤ ਨਾਲ ਸੰਬੰਧ ਬਣਾਉਂਦੇ ਦੇਖ ਪਤਨੀ ਦੇ ਉਡੇ ਹੋਸ਼, ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e