ਪੰਜਾਬ ਦੇ ਕਾਮਿਆਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਅਹਿਮ ਐਲਾਨ
Sunday, Oct 05, 2025 - 07:29 AM (IST)

ਚੰਡੀਗੜ੍ਹ (ਅੰਕੁਰ) : ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਕਾਰੋਬਾਰ ਕਰਨ 'ਚ ਸੌਖ ਤੇ ਸੁਖਾਲੇ ਜੀਵਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦਿਆਂ ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਵੱਖ-ਵੱਖ ਕਿਸਮ ਦੀਆਂ ਮਨਜ਼ੂਰੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਤੇ ਭਲਾਈ ਸੇਵਾਵਾਂ ਨੂੰ ਇੱਕੋ ਡਿਜੀਟਲ ਪਲੇਟਫਾਰਮ ’ਤੇ ਉਪਲੱਬਧ ਕਰਵਾਇਆ ਹੈ।
ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
ਇਨ੍ਹਾਂ ਸੇਵਾਵਾਂ ’ਚ ਇਮਾਰਤੀ ਯੋਜਨਾਵਾਂ ਸਬੰਧੀ ਮਨਜ਼ੂਰੀ, ਸਟੇਬਿਲਟੀ ਸਰਟੀਫਿਕੇਟਾਂ ਦੀ ਸਵੀਕ੍ਰਿਤੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਤੇ ਸੋਧ, ਰਾਤ ਦੀਆਂ ਸ਼ਿਫਟਾਂ ’ਚ ਔਰਤਾਂ ਨੂੰ ਰੁਜ਼ਗਾਰ ਦੇਣ ਸਬੰਧੀ ਪ੍ਰਵਾਨਗੀ, ਮੁੱਖ ਮਾਲਕਾਂ ਤੇ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ, ਭਲਾਈ ਫੰਡ ਦਾ ਭੁਗਤਾਨ, ਪੰਜਾਬ ਕਿਰਤ ਭਲਾਈ ਬੋਰਡ ਤੋਂ ਲਾਭ ਲੈਣ ਸਬੰਧੀ ਦਾਅਵਾ, ਉਸਾਰੀ ਵਾਲੀਆਂ ਥਾਵਾਂ ਤੇ ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਜਮ੍ਹਾਂ ਕਰਵਾਉਣਾ, ਪੰਜਾਬ ਇਮਾਰਤੀ ਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਅਧੀਨ ਲਾਭ ਅਤੇ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੀ ਰਜਿਸਟ੍ਰੇਸ਼ਨ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਸੂਬੇ ਦੇ 23 ਵਿੱਚੋਂ 13 ਜ਼ਿਲ੍ਹਿਆਂ 'ਚ ਹੁਣ ਤੱਕ...
ਸੌਂਦ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਡਿਜੀਟਾਈਜ਼ ਕਰਕੇ ਪੰਜਾਬ ਸਰਕਾਰ ਨੇ ਬੇਲੋੜੀ ਦੇਰੀ ਤੇ ਖੱਜਲ-ਖੁਆਰੀ ਨੂੰ ਖ਼ਤਮ ਕੀਤਾ ਹੈ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਧੇਰੇ ਕੁਸ਼ਲਤਾ ਲਿਆਂਦੀ ਹੈ। ਹੁਣ ਕਾਮੇ ਅਤੇ ਮਾਲਕ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਸਾਰੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਆਪਣੇ ਘਰ ਜਾਂ ਕੰਮ ਵਾਲੀ ਥਾਂ ਤੋਂ ਆਸਾਨੀ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਅਧਿਕਾਰਤ ਪੋਰਟਲ https://pblabour.gov.in ਉੱਤੇ ਜਾਣ ਦੀ ਅਪੀਲ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8