ਵੱਡੀ ਖ਼ੁਸ਼ਖ਼ਬਰੀ : ਪੰਜਾਬ ਹੋ ਜਾਵੇਗਾ ਮਾਲਾਮਾਲ! ਮਿਲੇ ਬੇਹੱਦ ਕੀਮਤੀ ਚੀਜ਼ ਦੇ ਭੰਡਾਰ
Saturday, Feb 08, 2025 - 10:29 AM (IST)
ਫਾਜ਼ਿਲਕਾ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ ਹੈ। ਦਰਅਸਲ ਸੂਬੇ ਦੇ 2 ਜ਼ਿਲ੍ਹਿਆਂ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ 'ਚ 3 ਬਲਾਕਾਂ 'ਚ ਪੋਟਾਸ਼ ਦਾ ਭੰਡਾਰ ਮਿਲਿਆ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਮਾਲਾ-ਮਾਲ ਹੋ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੰਜਾਬ ਤੇ ਮਾਈਨਿੰਗ ਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਡਿਊਟੀ ਬਾਰੇ ਸਖ਼ਤ ਫ਼ਰਮਾਨ ਜਾਰੀ, ਹਾਜ਼ਰੀ ਨੂੰ ਲੈ ਕੇ ਆਏ ਨਵੇਂ ਹੁਕਮ!
ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ 'ਚ ਕਬਰਵਾਲਾ ਨੇੜੇ ਅਤੇ ਫਾਜ਼ਿਲਕਾ ਜ਼ਿਲ੍ਹੇ 'ਚ ਸ਼ੇਰਵਾਲਾ, ਰਾਮਸਰ, ਸ਼ੇਰਗੜ੍ਹ ਅਤੇ ਦਲਮੀਰ ਖੇੜਾ ਬਲਾਕਾਂ 'ਚ ਪੋਟਾਸ਼ ਦਾ ਭੰਡਾਰ ਮਿਲਿਆ ਹੈ। ਪੋਟਾਸ਼ ਦੀ ਪ੍ਰੋਸੈਸਿੰਗ ਸਬੰਧੀ ਜਲਦੀ ਇੰਡਸਟਰੀ ਲੱਗੇਗੀ, ਜਿਸ ਨਾਲ ਇਲਾਕੇ 'ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਇਲਾਕੇ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਸਬੰਧੀ ਪਹਿਲਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗਾਂ ਹੋ ਗਈਆਂ ਹਨ।
ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਤਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਜਲਦ ਹੀ ਕੇਂਦਰ ਨਾਲ ਮੀਟਿੰਗ ਕੀਤੀ ਜਾਵੇਗੀ। ਬੱਲੂਆਣਾ ਹਲਕੇ ’ਚ 30 ਕਰੋੜ ਰੁਪਏ ਦੀ ਲਾਗਤ ਨਾਲ 5 ਮਾਈਨਰ ਨਹਿਰਾਂ ਬਣਾਈਆਂ ਗਈਆਂ ਹਨ ਤੇ ਅੱਗੇ ਵੀ ਇਹ ਪ੍ਰਾਜੈਕਟ ਇਸੇ ਤੇਜ਼ ਗਤੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਾਰਨ ਨਹਿਰੀ ਪਾਣੀ ਦੀ ਵਰਤੋਂ ਕੇਵਲ 68 ਫ਼ੀਸਦੀ ਹੀ ਹੋ ਪਾਉਂਦੀ ਸੀ ਪਰ ਹੁਣ ਨੇਕ ਨੀਤੀ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੇ ਕੰਮਾਂ ਦਾ ਨਤੀਜਾ ਹੈ ਕਿ ਇਸ ਸਮੇਂ 84 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8