ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ
Monday, Aug 04, 2025 - 03:23 PM (IST)

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ)- ਨਵਜੋਤ ਕੌਰ ਸਿੱਧੂ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਧੋਖਾਧੜੀ ਦੇ ਮੁਲਜ਼ਮ ਨੂੰ ਭਾਰਤ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਦੁਬਈ ਵਿਚ ਲੁਕੇ ਮੁਲਜ਼ਮ ਗਗਨਦੀਪ ਸਿੰਘ ਨੂੰ ਭਾਰਤ ਲਿਆਂਦਾ ਜਾਵੇ।
ਇਹ ਵੀ ਪੜ੍ਹੋ: ਕਿਸਾਨਾਂ 'ਤੇ ਮੰਡਰਾਇਆ ਖ਼ਤਰਾ! ਦਰਿਆ ਦੇ ਪਾਣੀ ਦੀ ਲਪੇਟ 'ਚ ਆਏ ਦਰਜਨਾਂ ਪਿੰਡ
ਦਰਅਸਲ 2019 ਵਿਚ ਨਵਜੋਤ ਕੌਰ ਸਿੱਧੂ ਨਾਲ ਜ਼ੀਰਕਪੁਰ ਵਿਚ ਪ੍ਰਾਪਰਟੀ ਵਿਚ ਨਿਵੇਸ਼ ਨੂੰ ਲੈ ਕੇ ਝਾਂਸਾ ਕੇ 10 ਕਰੋੜ 35 ਲੱਖ ਰੁਪਏ ਦੀ ਠੱਗੀ ਗਗਨਦੀਪ ਸਿੰਘ ਵੱਲੋਂ ਕੀਤੀ ਗਈ ਸੀ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਅਗਲੇ ਮੰਗਲਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਦੁਬਈ ਵਿਚ ਲੁਕੇ ਹੋਏ ਮੁਲਜ਼ਮ ਗਗਨਦੀਪ ਸਿੰਘ ਨੂੰ ਭਾਰਤ ਲਿਆਂਦਾ ਜਾਵੇ। ਇਸ ਦੇ ਨਾਲ ਹੀ ਉਸ ਦਾ ਪਾਸਪੋਰਟ ਜਮ੍ਹਾ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e