NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ''ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

Sunday, Aug 25, 2024 - 06:35 PM (IST)

ਅੰਮ੍ਰਿਤਸਰ (ਬਿਊਰੋ) : ਕੱਲ੍ਹ ਐੱਨ. ਆਰ. ਆਈ. ਸੁਖਚੈਨ ਸਿੰਘ ਦੇ ਹਮਲੇ ਤੋਂ ਬਾਅਦ ਅੰਮ੍ਰਿਤਸਰ 'ਚ ਪੰਜਾਬ ਪੁਲਸ 'ਤੇ ਕਈ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਸਨ ਕਿ ਐੱਨ. ਆਰ. ਆਈ. ਤਾਂ ਆਪਣੇ ਘਰ ਵਿੱਚ ਹੀ ਸੁਰੱਖਿਅਤ ਨਹੀਂ ਹਨ ਪਰ ਅੰਮ੍ਰਿਤਸਰ ਦੀ ਪੁਲਸ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਪੰਜ ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਤੇ ਪੁਲਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਹ ਇੱਕ ਸੁਪਾਰੀ ਕਿਲਿੰਗ ਦਾ ਮਾਮਲਾ ਹੈ ਉਨ੍ਹਾਂ ਕਿਹਾ ਕਿ ਦੂਸਰੇ  ਐੱਨ. ਆਰ. ਆਈ. ਪਾਰਟੀ ਦੇ ਵੱਲੋਂ ਇਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਦੋਵੇਂ ਸੁਪਾਰੀ ਕਿਲਰਾਂ ਨੂੰ ਫੜਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। 

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

ਪੁਲਸ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਤੇ ਪੰਜਾਬ ਦੇ ਡੀ. ਜੀ. ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਜਲਦ ਤੋਂ ਜਲਦ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਜਿਸ ਲੜੀ ਤਹਿਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ 'ਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੁਖਚੈਨ ਸਿੰਘ ਦੇ ਪਹਿਲੇ ਸਹੁਰੇ ਪਰਿਵਾਰ ਦੇ ਇਕ ਮੈਂਬਰ ਨੂੰ ਅਤੇ ਇਕ ਉਹ ਨੌਜਵਾਨ ਜਿਸ ਵੱਲੋਂ ਪਹਿਲਾਂ ਇਹਨਾਂ ਨੂੰ ਪਨਾਹ ਦਿੱਤੀ ਗਈ ਸੀ ਅਤੇ ਕੁਝ ਹੋਟਲ ਦੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹਨਾਂ ਵੱਲੋਂ ਬਿਨਾਂ ਦਸਤਾਵੇਜ਼ ਲੈ ਕੇ ਇਹਨਾਂ ਨੂੰ ਹੋਟਲ ਦਾ ਕਮਰਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ

 ਪੁਲਸ ਅਧਿਕਾਰੀਆਂ ਮੁਤਾਬਕ ਇਹ ਸੁਪਾਰੀ ਕਿਲਿੰਗ ਦਾ ਮਾਮਲਾ ਹੈ ਅਤੇ 25 ਹਜ਼ਾਰ ਦੇ ਕਰੀਬ ਇੱਕ ਟਰਾਂਜਿਸ਼ਨ ਵਿਦੇਸ਼ 'ਚ ਬੈਠ ਕੇ ਕੀਤੀ ਹੋਈ ਹੈ। ਉਹਨਾਂ ਨੇ ਕਿਹਾ ਕਿ ਇਹ ਪਾਰੀ ਸੁਖਚੈਨ ਸਿੰਘ ਦੇ ਪਹਿਲੇ ਸਹੁਰੇ ਪਰਿਵਾਰ ਵੱਲੋਂ ਦਿੱਤੀ ਗਈ ਹੈ ਕਿਉਂਕਿ ਸੁਖਚੈਨ ਸਿੰਘ ਦੀ ਪਹਿਲੀ ਧਰਮ ਪਤਨੀ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ ਅਤੇ ਉਸਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਉਸ ਦੇ ਪਹਿਲੇ ਸਹੁਰੇ ਪਰਿਵਾਰ ਵੱਲੋਂ ਦਿਤੀਆਂ ਜਾ ਰਹੀਆਂ ਸਨ। ਪੁਲਸ ਨੇ ਕਿਹਾ ਕਿ ਅਸੀਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਲਾਕਾਂ ਪਿੱਛੇ ਭੇਜਾਂਗੇ ਅਤੇ ਅੱਜ ਤੱਕ ਪੰਜ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਉਹਨਾਂ ਨੇ ਕਿਹਾ ਕਿ ਅਸੀਂ ਵੱਖ-ਵੱਖ ਟੈਕਨੀਕਲ ਹਿਸਾਬ ਨਾਲ ਚੈੱਕ ਕਰ ਰਹੇ ਹਾਂ ਤਾਂ ਕਿ ਇਨ੍ਹਾਂ ਨੂੰ ਕਿਸੇ ਤਰੀਕੇ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਸ਼ੂਟਰ ਇੱਕ ਜਲੰਧਰ ਅਤੇ ਇਕ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ ਉੱਥੇ ਅੰਮ੍ਰਿਤਸਰ ਤੇ ਪੁਲਸ ਕਮਿਸ਼ਨਰ ਮੁਤਾਬਿਕ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ ਕਿਉਂਕਿ ਉਹਨਾਂ ਦੀ ਸਾਰੀ ਟੈਕਨੀਕਲ ਟੀਮ ਇਸ ਕੇਸ ਵਿੱਚ ਲੱਗੀ ਹੋਈ ਹੈ। 

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 5 ਜਣੇ ਰਾਊਂਡਅਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News