ਪੰਜਾਬ ''ਚ ਹੋਈ ਵੱਡੀ ਵਾਰ.ਦਾਤ ; ਦੁਕਾਨ ''ਤੇ ਬੈਠੀ ਔਰਤ ਤੇ ਉਸ ਦੇ ਪਤੀ ਨੂੰ ਮਾਰ''ਤੀਆਂ ਗੋ.ਲ਼ੀਆਂ
Saturday, Nov 16, 2024 - 06:12 AM (IST)
ਲੁਧਿਆਣਾ (ਗਣੇਸ਼ ਭੋਲਾ)- ਲੁਧਿਆਣਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਸਬਾ ਮੁੱਲਾਂਪੁਰ ਦੇ ਪ੍ਰੇਮ ਨਗਰ 'ਚ ਘਰ ਦੇ ਬਾਹਰ ਕਰਿਆਨੇ ਦੀ ਦੁਕਾਨ ਚਲਾ ਰਹੀ ਔਰਤ ਅਤੇ ਉਸ ਦੇ ਪਤੀ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਹਨ। ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪਛਾਣ ਪਿੰਡ ਈਸੇਵਾਲ ਦੇ ਰਹਿਣ ਵਾਲੇ ਸੁਰਿੰਦਰ ਛਿੰਦਾ ਵਜੋਂ ਹੋਈ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ।
ਗੋਲ਼ੀਆਂ ਲੱਗਣ ਤੋਂ ਬਾਅਦ ਪਤੀ-ਪਤਨੀ ਨੂੰ ਜ਼ਖਮੀ ਹਾਲਤ 'ਚ ਪਹਿਲਾਂ ਸਮਾਧ ਦੇ ਸਿਵਲ ਹਸਪਤਾਲ ਭੇਜਿਆ ਗਿਆ, ਜਿੱਥੇ ਦੋਵਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਨੇ ਦੋਵਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਛਾਤੀ ਵਿੱਚ ਦੋ ਗੋਲੀਆਂ ਲੱਗੀਆਂ ਹਨ, ਜਦਕਿ ਉਸ ਦੇ ਪਤੀ ਰਾਜਕੁਮਾਰ ਯਾਦਵ ਨੂੰ 1 ਗੋਲ਼ੀ ਲੱਗੀ ਹੈ।
ਗੋਲ਼ੀ ਚੱਲਣ ਦੀ ਜਾਣਕਾਰੀ ਮਿਲਣ ਮਗਰੋਂ ਐੱਸ.ਐੱਸ.ਪੀ. ਦਿਹਾਤ ਨਵਨੀਤ ਸਿੰਘ ਬੈਂਸ, ਮੁੱਲਾਂਪੁਰ ਦੇ ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਅਤੇ ਐੱਸ.ਐੱਚ.ਓ. ਗੁਰਵਿੰਦਰ ਸਿੰਘ ਤੇ ਸੀ.ਆਈ.ਏ. ਤੋਂ ਸਬ ਇੰਸਪੈਕਟਰ ਚਮਕੌਰ ਸਿੰਘ ਆਪਣੀਆਂ ਟੀਮਾਂ ਸਮੇਤ ਮੌਕੇ ’ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ- ਪ੍ਰਿੰਕਲ 'ਤੇ ਹੋਈ ਫਾਇ.ਰਿੰਗ ਦੀ ਨਵੀਂ CCTV ਵੀਡੀਓ ਹੋਈ ਵਾਇਰਲ, ਦੇਖ ਕੰਬ ਜਾਵੇਗੀ ਰੂਹ
ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪਿੰਡ ਈਸੇਵਾਲ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਛਿੰਦਾ ਨਾਂ ਦਾ ਵਿਅਕਤੀ ਔਰਤ ਗੁੜੀਆ ਯਾਦਵ ’ਤੇ ਬੁਰੀ ਨਜ਼ਰ ਰੱਖਦਾ ਸੀ ਅਤੇ ਔਰਤ ਦੇ ਪਰਿਵਾਰ ਨਾਲ ਉਸ ਦਾ ਪੈਸਿਆਂ ਦਾ ਲੈਣ-ਦੇਣ ਵੀ ਚੱਲਦਾ ਸੀ। ਸ਼ੁੱਕਰਵਾਰ ਨੂੰ ਸੁਰਿੰਦਰ ਸਿੰਘ ਗੁੜੀਆ ਦੀ ਦੁਕਾਨ 'ਤੇ ਆਇਆ ਅਤੇ ਉਸ ਨਾਲ ਦੁਰਵਿਵਹਾਰ ਕੀਤਾ, ਜਿਸ ਤੋਂ ਬਾਅਦ ਉਸ ਨੇ ਆਪਣੇ ਪਤੀ ਰਾਜਕੁਮਾਰ ਨੂੰ ਬੁਲਾ ਲਿਆ।
ਔਰਤ ਵੱਲੋਂ ਆਪਣੇ ਪਤੀ ਨੂੰ ਘਰ ਤੋਂ ਬਾਹਰ ਦੁਕਾਨ 'ਤੇ ਬੁਲਾਉਣ ਤੋਂ ਗੁੱਸੇ 'ਚ ਆ ਕੇ ਸੁਰਿੰਦਰ ਸਿੰਘ ਨੇ ਉਸ ਤੋਂ ਪਿਸਤੌਲ ਕੱਢ ਲਿਆ ਅਤੇ ਪਹਿਲੀਆਂ ਦੋ ਗੋਲ਼ੀਆਂ ਸਿੱਧੀਆਂ ਗੁੜੀਆ ਯਾਦਵ ਦੀ ਛਾਤੀ 'ਚ ਮਾਰ ਦਿੱਤੀਆਂ। ਜਿਸ ਤੋਂ ਬਾਅਦ ਇੱਕ ਗੋਲੀ ਰਾਜਕੁਮਾਰ ਯਾਦਵ ਨੂੰ ਵੀ ਮਾਰ ਦਿੱਤੀ। ਇਸ ਮਗਰੋਂ ਹਵਾ 'ਚ ਫਾਇਰਿੰਗ ਕਰਦੇ ਹੋਏ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।
ਗੁੜੀਆ ਯਾਦਵ ਇਕ ਸਾਂਝੇ ਪਰਿਵਾਰ 'ਚ ਰਹਿੰਦੀ ਹੈ, ਜਿਸ ਵਿੱਚ ਉਸ ਦਾ ਦਿਓਰ-ਦਰਾਣੀ ਅਤੇ ਉਸ ਦੀ ਸੱਸ ਵੀ ਰਹਿੰਦੀ ਹੈ। ਗੋਲ਼ੀਆਂ ਦੀ ਆਵਾਜ਼ ਸੁਣ ਕੇ ਸਾਰੇ ਘਰ ਦੇ ਅੰਦਰੋਂ ਭੱਜ ਕੇ ਦੁਕਾਨ 'ਤੇ ਆ ਗਏ ਅਤੇ ਸਾਰਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ਦੇ ਸਾਰੇ ਲੋਕ ਇਕੱਠੇ ਹੋ ਗਏ ਅਤੇ ਸੂਚਨਾ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ- ਟਰੇਨ 'ਚੋਂ ਪਾਨ ਥੁੱਕਣ ਲੱਗੇ ਵਿਅਕਤੀ ਨਾਲ ਵਾਪਰ ਗਿਆ ਹਾਦ.ਸਾ, ਸਰੀਰ ਨਾਲੋਂ ਬਾਂਹ ਹੀ ਹੋ ਗਈ ਵੱਖ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e