ਕਾਰ ਸਵਾਰ ਨੌਜਵਾਨਾਂ ਦਾ ਕਾਰਾ ; ਨਾਕਾ ਦੇਖ ਭਜਾ ਲਈ ਕਾਰ, ਜਾਂਦੇ-ਜਾਂਦੇ ਪੁਲਸ ਪਾਰਟੀ ''ਤੇ ਚਲਾ''ਤੀਆਂ ਗੋ.ਲ਼ੀਆਂ
Friday, Dec 13, 2024 - 06:02 AM (IST)
ਬੁਢਲਾਡਾ (ਬਾਂਸਲ)- ਬੁਢਲਾਡਾ ਦੇ ਸਥਾਨਕ ਗੁਰੂ ਨਾਨਕ ਕਾਲਜ ਚੌਂਕ ਵਿਖੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਚੈਕਿੰਗ ਨਾਕੇ 'ਤੇ ਖੜ੍ਹੀ ਪੁਲਸ 'ਤੇ ਗੱਡੀ ਚੜ੍ਹਾ ਕੇ ਮਾਰਨ ਦੀ ਨੀਅਤ ਨਾਲ ਫਾਈਰਿੰਗ ਕਰ ਕੇ ਫਰਾਰ ਹੋ ਗਏ। ਇਸ ਮਗਰੋਂ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਉਨ੍ਹਾਂ 'ਤੇ ਫਾਇਰਿੰਗ ਕੀਤੀ ਤੇ ਉਨ੍ਹਾਂ ਦੀ ਗੱਡੀ ਦਾ ਪਿੱਛਾ ਕੀਤਾ।
ਹਾਲਾਂਕਿ ਗਨਿਮਤ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਬੁਢਲਾਡਾ ਗਮਦੂਰ ਸਿੰਘ ਚਹਿਲ ਨੇ ਦੱਸਿਆ ਕਿ ਪੁਲਸ ਨੇ ਹਮਲਾਵਰ ਹਰਜੀਤ ਸਿੰਘ ਜੱਸਾ ਨਾਨਕਸਰੀਆ, ਹਰਪਾਲ ਸਿੰਘ ਬੱਬੂ ਧਲੇਵਾ, ਸੁੱਖੀ ਅੱਤਲਾ ਅਤੇ ਗੋਲੂ ਦੇ ਖਿਲਾਫ ਮਾਮਲਾ ਦਰਜ ਕਰ ਕੇ ਛਾਪਾਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- HSGPC ਚੋਣਾਂ ਦੀ ਤਾਰੀਖ਼ ਦਾ ਹੋਇਆ ਐਲਾਨ, ਜਾਣੋ ਕੀ ਹੈ ਪੂਰਾ ਸ਼ੈਡਿਊਲ
ਉਨ੍ਹਾਂ ਦੱਸਿਆ ਕਿ ਉਪਰੋਕਤ ਵਿਅਕਤੀਆਂ 'ਤੇ ਪਹਿਲਾ ਵੀ ਮਾਮਲੇ ਦਰਜ ਹਨ। ਦੂਸਰੇ ਪਾਸੇ ਰੇਹੜੀ ਚਾਲਕਾਂ ਅਤੇ ਲੋਕਾਂ ਅਨੁਸਾਰ ਕਾਰ ਸਵਾਰ ਨੌਜਵਾਨ ਪੁਲਸ ਦੀ ਗੱਡੀ ਨੂੰ ਦੇਖ ਕੇ ਜਾਣ ਲੱਗੇ ਤਾਂ ਪੁਲਸ ਵੱਲੋਂ ਹਰਕਤ ਵਿੱਚ ਆਉਂਦਿਆਂ ਦੇਖ ਨੌਜਵਾਨਾਂ ਨੇ ਗੱਡੀ ਨੂੰ ਤੇਜ਼ ਰਫਤਾਰ ਕਰਦਿਆਂ ਟੱਕਰ ਮਾਰ ਕੇ ਪੁਲਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਇਸ ਮਗਰੋਂ ਪੁਲਸ ਨੇ ਵੀ ਜਵਾਬੀ ਫਾਇਰਿੰਗ ਕਰਨ ਮਗਰੋਂ ਉਨ੍ਹਾਂ ਦਾ ਪਿੱਛਾ ਕੀਤਾ, ਪਰ ਉਹ ਨੌਜਵਾਨ ਪੁਲਸ ਦੀ ਗੱਡੀ ਵਿੱਚ ਗੱਡੀ ਮਾਰ ਕੇ ਫਰਾਰ ਹੋ ਗਏ। ਇਸ ਮੌਕੇ ਤੇ ਡੀ.ਐੱਸ.ਪੀ. ਬੁਢਲਾਡਾ, ਡੀ.ਐੱਸ.ਪੀ. ਬਠਿੰਡਾ ਅਤੇ ਪੁਲਸ ਅਧਿਕਾਰੀ ਘਟਨਾ ਦਾ ਜਾਇਜਾ ਲੈਣ ਲਈ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ- 'ਵਨ ਨੇਸ਼ਨ ਵਨ ਇਲੈਕਸ਼ਨ' ਬਾਰੇ CM ਮਾਨ ਦਾ ਵੱਡਾ ਬਿਆਨ ; ''ਪਹਿਲਾਂ ਵਨ ਨੇਸ਼ਨ ਵਨ ਐਜੂਕੇਸ਼ਨ ਤੇ ਵਨ ਹੈਲਥ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e