ਅੱਧੀ ਰਾਤੀਂ ਹੋ ਗਈ ਵੱਡੀ ਵਾਰਦਾਤ ; ਅਕਾਲੀ ਆਗੂ ਦੇ ਘਰ ਅੱਗੇ ਚੱਲ ਗਈਆਂ ਗੋਲ਼ੀਆਂ
Sunday, Dec 22, 2024 - 05:46 AM (IST)
ਝਬਾਲ (ਨਰਿੰਦਰ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਸੋਹਲ ਵਿਖੇ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪਿੰਡ ਦੇ ਅਕਾਲੀ ਆਗੂ ਅਤੇ ਆੜ੍ਹਤੀ ਬਲਵਿੰਦਰ ਸਿੰਘ ਦੇ ਗੇਟ ਅੱਗੇ ਗੋਲੀਆਂ ਚਲਾ ਦਿੱਤੀਆਂ, ਜੋ ਗੇਟ ਵਿਚ ਜਾ ਲੱਗੀਆਂ। ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ
ਇਸ ਸਬੰਧੀ ਅਕਾਲੀ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਸੁੱਤੇ ਪਏ ਸਨ ਤਾਂ ਤਕਰੀਬਨ 11 ਵਜੇ ਰਾਤ ਨੂੰ ਉਨ੍ਹਾਂ ਦੇ ਬਾਹਰਲੇ ਗੇਟ ਅੱਗੇ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਉਨ੍ਹਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਵੇਖਿਆ ਤਾਂ ਮੂੰਹ ਬੰਨ੍ਹੀ ਦੋ ਅਣਪਛਾਤੇ ਵਿਅਕਤੀ ਬੂਹੇ ਅੱਗੇ ਗੋਲੀਆਂ ਚਲਾ ਰਹੇ ਸਨ।
ਗੋਲੀਆਂ ਚਲਾਉਣ ਉਪਰੰਤ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਫਰਾਰ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸੀ.ਸੀ.ਟੀ.ਵੀ. ਰਿਕਾਰਡਿੰਗ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਕਿਹਾ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ AAP ਨੇ ਜਿੱਤੀਆਂ ਸਭ ਤੋਂ ਵੱਧ 38 ਸੀਟਾਂ, ਫ਼ਿਰ ਵੀ ਮੇਅਰ ਬਣਾਉਣ ਲਈ ਲਾਉਣਾ ਪਵੇਗਾ 'ਜੋੜ-ਤੋੜ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e