PUNJAB: ਭਾਣਜੇ ਦੇ ਵਿਆਹ ''ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
Tuesday, Feb 10, 2026 - 04:06 PM (IST)
ਤਰਨਤਾਰਨ- ਤਰਨਤਾਰਨ ਅਧੀਨ ਆਉਂਦੇ ਪਿੰਡ ਫਤਿਆਬਾਦ 'ਚ ਸ਼ਰਾਰਤੀ ਅਨਸਰਾਂ ਵੱਲੋਂ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਆਏ ਗ੍ਰੰਥੀ ਸਿੰਘ ਦੀ ਗੱਡੀ ਨੂੰ ਅੱਗ ਲਗਾਉਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਭਿਆਨਕ ਅੱਗ ਨੇ ਗੱਡੀ ਨੂੰ ਪੂਰੀ ਤਰ੍ਹਾਂ ਸੁਆਹ ਕਰ ਦਿੱਤਾ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੀੜਤ ਗ੍ਰੰਥੀ ਸਿੰਘ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਮੀਡੀਆ ਨਾਲ ਗੱਲਬਾਤ ਕਰਦਿਆਂ ਗ੍ਰੰਥੀ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਾਣਜੇ ਦਾ ਵਿਆਹ ਵੇਖਣ ਲਈ ਨਕੋਦਰ ਤੋਂ ਪਰਿਵਾਰ ਸਮੇਤ ਗੱਡੀ 'ਚ ਸਵਾਰ ਹੋ ਕੇ ਪਿੰਡ ਫਤਿਆਬਾਦ ਪਹੁੰਚੇ ਸਨ। ਜਿਥੇ ਦੇਰ ਰਾਤ ਨੂੰ ਦੋ ਨੌਜਵਾਨ ਸਕੂਟਰੀ ’ਤੇ ਆਏ ਅਤੇ ਪਹਿਲਾਂ ਗੱਡੀ ’ਤੇ ਪੈਟਰੋਲ ਸੁੱਟਿਆ ਅਤੇ ਕੁਝ ਹੀ ਮਿੰਟਾਂ ਵਿੱਚ ਅੱਗ ਲਾ ਕੇ ਪੂਰੀ ਗੱਡੀ ਨੂੰ ਸੁਆਹ ਕਰ ਗਏ। ਜਿਸ ਤਰੀਕੇ ਨਾਲ ਗੱਡੀ ਨੂੰ ਅੱਗ ਲਗਾਈ ਗਈ, ਜੇਕਰ ਅੰਦਰ ਕੋਈ ਹੁੰਦਾ ਤਾਂ ਬਚਣਾ ਬਹੁਤ ਮੁਸ਼ਕਿਲ ਸੀ। ਅੱਗ ਲਗਾਉਣ ਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
