ਅੰਮ੍ਰਿਤਸਰ ''ਚ ਵੱਡੀ ਵਾਰਦਾਤ! ਲੰਗਰ ਪ੍ਰਸ਼ਾਦਾ ਛਕ ਰਹੇ ਨੌਜਵਾਨ ਦਾ ਕਤਲ
Sunday, Mar 09, 2025 - 06:45 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼/ਪਾਲ) : ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਚੂੰਘ ਵਿਖੇ ਅੱਜ ਕਰੀਬ 2:30 ਵਜੇ ਵਰਿੰਦਰ ਸਿੰਘ ਨਾਮੀ ਨੌਜਵਾਨ ਦੇ ਕਤਲ ਹੋ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਉਕਤ ਨੌਜਵਾਨ ਪਿੰਡ ਚੂੰਘ ਵਿਖੇ ਚੱਲ ਰਹੇ ਲੰਗਰ 'ਚ ਪ੍ਰਸ਼ਾਦਾ ਛੱਕਣ ਵਾਸਤੇ ਗਿਆ ਹੋਇਆ ਸੀ ਕਿ ਉਥੇ ਹੀ ਕਰੀਬ 6 ਅਣਪਛਾਤੇ ਵਿਅਕਤੀਆਂ ਨੇ ਉਸਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ।
ਥਾਣਾ ਮਹਿਤਾ ਦੇ ਐੱਸਐੱਚਓ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਪਿੰਡ ਚੂੰਘ 'ਚ ਲੰਗਰ ਚੱਲ ਰਿਹਾ ਸੀ ਤੇ ਉਕਤ ਮ੍ਰਿਤਕ ਉਸੇ ਲੰਗਰ ਚ ਆਇਆ ਹੋਇਆ ਸੀ, ਜਿਥੇ ਇਹ ਘਟਨਾ ਵਾਪਰ ਗਈ। ਥਾਣਾ ਮਹਿਤਾ ਦੀ ਪੁਲਸ ਨੂੰ ਘਟਨਾ ਸਥਾਨ ਤੋਂ ਚੱਲੇ ਹੋਏ ਕਾਰਤੂਸਾਂ ਦੇ ਖਾਲੀ ਖੋਲ ਵੀ ਬਰਾਮਦ ਹੋਏ ਹਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਿਆਂ ਗਿਆ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੱਲ ਵੀ ਗੋਲੀ ਘਟਨਾ ਨਾਲ 13 ਸਾਲਾਂ ਖਿਡਾਰੀ ਦੀ ਮੌਤ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8