ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

Wednesday, May 13, 2026 - 12:20 PM (IST)

ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਬੰਗਾ (ਰਾਕੇਸ਼ ਅਰੋੜਾ)-ਬੰਗਾ ਦੇ ਪੱਟੀ ਮਸੰਦਾ ਇਲਾਕੇ ’ਚ ਸ਼ੀਤਲਾ ਮਾਤਾ ਮੰਦਰ ਦੇ ਪਿੱਛੇ ਸਥਿਤ ਇਕ ਪਸ਼ੂਆਂ ਦੇ ਵਾੜੇ ’ਚ ਕੰਮ ਕਰਨ ਵਾਲੇ ਜਗਤਾਰ ਸਿੰਘ (ਪੁੱਤਰ ਗੁਰਦਿਆਲ ਸਿੰਘ, ਨਿਵਾਸੀ ਸੈਲਾ ਕਲਾਂ ਹੁਸ਼ਿਆਰਪੁਰ) ਦਾ ਅਣਪਛਾਤਿਆਂ ਵੱਲੋਂ ਮਾਰੂ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾੜੇ ਦੇ ਮਾਲਕ ਸਤਿੰਦਰਜੀਤ ਸਿੰਘ ਮਾਨ ਨੇ ਜਦੋਂ ਦੇਰ ਸ਼ਾਮ ਗੇਟ ਖੋਲ੍ਹਿਆ ਤਾਂ ਜਗਤਾਰ ਸਿੰਘ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ, ਜਿਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ

ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਸੀਨੀਅਰ ਪੁਲਸ ਕਪਤਾਨ (ਸ਼ਹੀਦ ਭਗਤ ਸਿੰਘ ਨਗਰ) ਤੁਸ਼ਾਰ ਗੁਪਤਾ, ਐੱਸ. ਪੀ. (ਡੀ) ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. (ਡੀ) ਜਤਿੰਦਰ ਸਿੰਘ ਚੌਹਾਨ ਅਤੇ ਡੀ. ਐੱਸ. ਪੀ. ਬੰਗਾ ਹਰਜੀਤ ਸਿੰਘ ਰੰਧਾਵਾ ਸਮੇਤ ਫੋਰੈਂਸਿਕ ਅਤੇ ਸੀ. ਆਈ. ਏ. ਸਟਾਫ਼ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਮ੍ਰਿਤਕ ਦਾ ਭਰਾ ਕੁਲਵੀਰ ਸਿੰਘ, ਸਾਲਾ ਜਸਵੰਤ ਸਿੰਘ ਅਤੇ ਪਤਨੀ ਮਨਦੀਪ ਕੌਰ ਵੀ ਮੌਕੇ ’ਤੇ ਪੁੱਜੇ। ਪਰਿਵਾਰ ਅਨੁਸਾਰ ਜਗਤਾਰ ਸਿੰਘ ਪਿਛਲੇ 2 ਸਾਲਾਂ ਤੋਂ ਇੱਥੇ ਕੰਮ ਕਰ ਰਿਹਾ ਸੀ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਬੱਚੇ ਛੱਡ ਗਿਆ ਹੈ। ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਦੀਆਂ ਵੱਖ-ਵੱਖ ਟੀਮਾਂ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਕਾਤਲਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪਰਿਵਾਰ ਨੇ ਸਰਕਾਰ ਤੋਂ ਇਨਸਾਫ ਅਤੇ ਕਾਤਲਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News