ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ ਨੇ ਲਾਸ਼ਾਂ ਕੀਤੀਆਂ ਬਰਾਮਦ, ਫੈਲੀ ਸਨਸਨੀ

Thursday, Feb 26, 2026 - 03:31 PM (IST)

ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ ਨੇ ਲਾਸ਼ਾਂ ਕੀਤੀਆਂ ਬਰਾਮਦ, ਫੈਲੀ ਸਨਸਨੀ

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਚੰਡੀਗੜ੍ਹ ਦੇ ਸੈਕਟਰ-41 ਅਧੀਨ ਆਉਂਦੇ ਪਿੰਡ ਬੁਟੇਰਲਾ 'ਚ ਇੱਕ ਨੌਜਵਾਨ ਅਤੇ ਇੱਕ ਮੁਟਿਆਰ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਮ੍ਰਿਤਕਾਂ ਦੀ ਪਛਾਣ ਨਗਮਾ ਅਤੇ ਮੁਸਲਿਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਅਹਿਮ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਇਹ ਦੋਵੇਂ ਆਪਸ 'ਚ ਦਿਓਰ-ਭਰਜਾਈ ਲੱਗਦੇ ਹਨ। ਹਾਲਾਂਕਿ ਦੋਹਾਂ ਵਿਚਕਾਰ ਆਪਸੀ ਸਬੰਧਾਂ ਦੀ ਗੱਲ ਕਹੀ ਜਾ ਰਹੀ ਹੈ ਪਰ ਇਸ ਬਾਰੇ ਅਜੇ ਪੁਲਸ ਨੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਨਗਮਾ ਦਾ ਪਤੀ ਇਕ ਹਫ਼ਤੇ ਤੋਂ ਸ਼ਹਿਰ ਤੋਂ ਬਾਹਰ ਹੈ। ਦੋਹਾਂ ਨੇ ਇਹ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ, ਇਸ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪ੍ਰੀਖਿਆਵਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ! ਸੂਬੇ ਭਰ ਦੇ ਵਿਦਿਆਰਥੀ ਤੇ ਅਧਿਆਪਕਾਂ ਨੇ...

ਫਾਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਉੱਥੋਂ ਜ਼ਰੂਰੀ ਸਬੂਤ ਜੁਟਾਏ ਹਨ ਤਾਂ ਜੋ ਮੌਤ ਦੀ ਅਸਲ ਵਜ੍ਹਾ ਦਾ ਪਤਾ ਲਗਾਇਆ ਜਾ ਸਕੇ। ਪੁਲਸ ਅਧਿਕਾਰੀਆਂ ਅਨੁਸਾਰ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਪੂਰੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News