ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼

Sunday, May 03, 2026 - 12:15 PM (IST)

ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼

ਚੰਡੀਗੜ੍ਹ (ਪ੍ਰੀਕਸ਼ਿਤ)- ਕਲਾਗ੍ਰਾਮ ਲਾਈਟ ਪੁਆਇੰਟ ਨੇੜੇ ਪੈਟਰੋਲ ਪੰਪ ਨਾਲ ਲੱਗਦੇ ਜੰਗਲ ਏਰੀਏ 'ਚ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਦਾ ਪਤਾ ਸ਼ਨੀਵਾਰ ਸਵੇਰ ਉਦੋਂ ਲੱਗਾ ਜਦੋਂ ਰਾਹਗੀਰ ਨੇ ਬੇਸੁੱਧ ਵਿਅਕਤੀ ਨੂੰ ਵੇਖ ਪੁਲਸ ਕੰਟਰੋਲ ਰੂਮ ’ਤੇ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਪਾਇਆ ਕਿ ਮ੍ਰਿਤਕ ਦੇ ਗਲੇ ’ਚ ਬੈਲਟ ਬੰਨ੍ਹੀ ਹੋਈ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਬੈਲਟ ਨਾਲ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ ਹੋਵੇਗਾ। ਮ੍ਰਿਤਕ ਦੀ ਪਛਾਣ ਮੌਲੀ ਜਾਗਰਾਂ ਸਥਿਤ ਵਿਕਾਸ ਨਗਰ ਦੇ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ। ਐਤਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਮਨੀਮਾਜਰਾ ਥਾਣਾ ਪੁਲਸ ਨੇ ਅਣਪਛਾਤੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਸੂਤਰਾਂ ਦਾ ਦਾਅਵਾ ਹੈ ਕਿ ਪੁਲਸ ਨੇ ਦੋ ਸ਼ੱਕੀਆਂ ਤੋਂ ਪੁੱਛਗਿੱਛ ’ਚ ਜੁਟੀ ਹੈ। ਪੁਲਸ ਦਾ ਦਾਅਵਾ ਹੈ ਕਿ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਸ਼ਿਕਾਇਤ ’ਚ ਮ੍ਰਿਤਕ ਦੇ ਭਰਾ ਆਨੰਦ ਕੁਮਾਰ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਕਲਾਗ੍ਰਾਮ ਸਾਹਮਣੇ ਰੋਡ ਵਾਲੇ ਜੰਗਲ ਦੇ ਪਿੱਛੇ ਪੀ. ਡਬਲਿਊ. ਡੀ. ’ਚ ਚੌਕੀਦਾਰ ਸੀ। ਸ਼ਨੀਵਾਰ ਸਵੇਰ 9.30 ਵਜੇ ਤੱਕ ਘਰ ਨਹੀਂ ਆਇਆ ਤਾਂ ਪਰਿਵਾਰ ਭਾਲ ਕਰਨ ਲੱਗਾ। ਇਸ ਦੌਰਾਨ ਕ੍ਰਿਸ਼ਨ ਦੀ ਪਤਨੀ ਨੂੰ ਫੋਨ ਆਇਆ ਅਤੇ ਉਸ ਨੂੰ ਜਲਦ ਜੰਗਲ ਕੋਲ ਆਉਣ ਲਈ ਕਿਹਾ। ਪਰਿਵਾਰ ਵਾਲੇ ਉੱਥੇ ਪਹੁੰਚੇ ਤਾਂ ਵੇਖਿਆ ਕਿ ਕ੍ਰਿਸ਼ਨ ਦੀ ਲਾਸ਼ ਜ਼ਮੀਨ ’ਤੇ ਪਈ ਸੀ ਤੇ ਗਲ਼ੇ ’ਚ ਬੈਲਟ ਬੰਨ੍ਹੀ ਹੋਈ ਸੀ।

ਉੱਥੇ ਹੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਅਤੇ ਸੀ. ਐੱਫ਼. ਐੱਸ. ਐੱਲ. ਦੀ ਟੀਮ ਨੇ ਵੀ ਮੌਕਾ ਦੀ ਜਾਂਚ ਕੀਤੀ। ਮਾਮਲੇ ਵਿਚ ਪੁਲਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਅਣਪਛਾਤੇ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰ ਦੱਸਦੇ ਹਨ ਕਿ ਪੁਲਸ ਨੇ ਹੁਣ ਤੱਕ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਦੋ ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਕਾਤਲਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਸੀ। ਜੰਗਲ ਖੇਤਰ ’ਚ ਕੋਈ ਸੀ. ਸੀ. ਟੀ. ਵੀ. ਵੀ ਨਹੀਂ ਲੱਗਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News