ਬੰਦੇ ਨੇ ਕਿਰਚ ਮਾਰ ਕੇ ਮਾਰ''ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ

Sunday, Sep 20, 2026 - 06:05 PM (IST)

ਬੰਦੇ ਨੇ ਕਿਰਚ ਮਾਰ ਕੇ ਮਾਰ''ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ

ਫ਼ਰੀਦਕੋਟ (ਜਗਤਾਰ): ਕੋਟਕਪੂਰਾ ਦੇ ਪਿੰਡ ਕੁਹਾਰ ਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਕਿਰਚ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੁਹਾਰ ਵਾਲਾ ਨਿਵਾਸੀ ਗੁਰਜੰਟ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ ਨਾਲ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ। ਦੋਵਾਂ ਦੇ ਦੋ ਲੜਕੀਆਂ ਅਤੇ ਇੱਕ ਲੜਕਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਅਕਸਰ ਸ਼ਰਾਬ ਦੇ ਨਸ਼ੇ ਵਿਚ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ।


 


author

Anmol Tagra

Content Editor

Related News