ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਡਰਾਈਵਿੰਗ ਕਲਾਸ ਲਈ ਜਾ ਰਹੇ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ

Thursday, Nov 06, 2025 - 09:45 AM (IST)

ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਡਰਾਈਵਿੰਗ ਕਲਾਸ ਲਈ ਜਾ ਰਹੇ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ

ਸੈਲਾ ਖੁਰਦ (ਅਰੋੜਾ)- ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਪੋਸੀ ਦੇ ਕੁਲਵਿੰਦਰ ਸਿੰਘ ਪੁੱਤਰ ਸਵ. ਦਰਸ਼ਨ ਰਾਮ ਦੀ ਇਟਲੀ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ (46) ਇਟਲੀ ਦੇ ਇਕ ਪਿੰਡ ਸਾਨ-ਵੀਟੋ-ਅਲ-ਤਾਲਿਆਮੈਂਟੋ, ਜ਼ਿਲ੍ਹਾ ਪੋਰਡੇਨੋਨ ਵਿਖੇ ਆਪਣੀ ਪਤਨੀ ਰੀਨਾ ਰਾਣੀ, ਪੁੱਤਰੀ ਮਨਜੋਤ ਕੌਰ ਅਤੇ ਪੁੱਤਰ ਰਣਵੀਰ ਸਿੰਘ ਨਾਲ ਰਹਿੰਦਾ ਸੀ। 

ਉਹ ਆਪਣੀ ਰੁਟੀਨ ਮੁਤਾਬਕ ਸਵੇਰ ਦੇ ਸਮੇਂ ਉੱਥੋਂ ਦੇ ਇਕ ਡਰਾਈਵਿੰਗ ਸਕੂਲ ’ਚ ਕਲਾਸ ਲਾਉਣ ਲਈ ਆਪਣੇ ਇਲੈਕਟ੍ਰਿਕ ਸਾਈਕਲ ’ਤੇ ਸਵਾਰ ਹੋ ਕੇ ਜਦੋਂ ਡੇਲੀਜ਼ੀਆ ਨਾਂ ਦੇ ਪੁਲ ਉੱਪਰ ਪਹੁੰਚਿਆ ਤਾਂ ਉਸੇ ਵੇਲੇ ਇਕ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਰ ਕੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਉਸੇ ਵੇਲੇ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ।


author

Harpreet SIngh

Content Editor

Related News